ਸਾਬਕਾ ਮੰਤਰੀ ਮਨਪ੍ਰੀਤ ਬਾਦਲ ਖਿਲਾਫ LOC ਜਾਰੀ
ਚੰਡੀਗੜ੍ਹ,26ਸਤੰਬਰ(ਵਿਸ਼ਵ ਵਾਰਤਾ)- ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਦਾ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਸਾਰੇ ਹਵਾਈ ਅੱਡਿਆਂ ‘ਤੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਮਾਮਲਾ ਦਰਜ ਹੋਣ ਤੋਂ ਬਾਅਦ ਮਨਪ੍ਰੀਤ ਬਾਦਲ ਵਿਦੇਸ਼ ਭੱਜ ਸਕਦਾ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ ਮਨਪ੍ਰੀਤ ਬਾਦਲ ਖਿਲਾਫ਼ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਮਨਪ੍ਰੀਤ ਤੋਂ ਇਲਾਵਾ 5 ਹੋਰ ਮੁਲਜ਼ਮ ਨਾਮਜ਼ਦ ਕੀਤੇ ਗਏ ਸਨ। ਦੱਸ ਦਈਏ ਕਿ ਮਨਪ੍ਰੀਤ ਬਾਦਲ ਦੀ ਭਾਲ ਵਿੱਚ ਵਿਜੀਲੈਂਸ ਬਿਊਰੋ ਨੇ ਕੱਲ੍ਹ ਮੁਕਤਸਰ ਦੇ ਪਿੰਡ ਬਾਦਲ ਵਿੱਚ ਉਸ ਦੇ ਘਰ ਵੀ ਛਾਪਾ ਮਾਰਿਆ ਸੀ। ਹਾਲਾਂਕਿ ਮਨਪ੍ਰੀਤ ਬਾਦਲ ਉੱਥੇ ਨਹੀਂ ਸੀ।