ਫਿਰੋਜ਼ਪੁਰ, 4 ਮਾਰਚ(ਵਿਸ਼ਵ ਵਾਰਤਾ)-ਫਿਰੋਜ਼ਪੁਰ ਸਦਰ ਪੁਲਿਸ ਨੇ ਗੁਰੂਹਰਸਹਾਏ ਦੇ ਵਿਧਾਇਕ ਸੁਖਪਾਲ ਨੰਨੂ ਅਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਸਮੇਤ 7 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ।
ਸੂਤਰਾਂ ਅਨੁਸਾਰ ਪੁਲੀਸ ਨੂੰ ਦਿੱਤੇ ਬਿਆਨ ਵਿੱਚ ਸੁਰਜੀਤ ਸਿੰਘ ਨੇ ਦੋਸ਼ ਲਾਇਆ ਕਿ ਵੋਟਾਂ ਵਾਲੇ ਦਿਨ ਸਾਬਕਾ ਮੰਤਰੀ ਤੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਸਮੇਤ ਸੱਤ ਵਿਅਕਤੀਆਂ ਵੱਲੋਂ ਉਸ ਦੀ ਕੁੱਟਮਾਰ ਕੀਤੀ ਗਈ ਸੀ।
ਥਾਣਾ ਸਦਰ ਪੁਲੀਸ ਨੇ ਸ਼ਿਕਾਇਤਕਰਤਾ ਸੁਰਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕਾਂਗਰਸ ਦੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਫਿਰੋਜ਼ਪੁਰ ਹਲਕਾ ਸੇਹਰੀ ਤੋਂ ਭਾਜਪਾ ਦੇ ਮੌਜੂਦਾ ਉਮੀਦਵਾਰ ਸੁਖਪਾਲ ਸਿੰਘ ਨੰਨੂ ਸਮੇਤ ਸੱਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।