ਚੰਡੀਗੜ 3 ਮਈ( ਵਿਸ਼ਵ ਵਾਰਤਾ )-ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਦਾ ਕਾਂਗਰਸ ‘ਚੋਂ ਮੁਅੱਤਲੀ ਰੱਦ ਕਰ ਦਿੱਤਾ ਗਿਆ ਹੈ। ਕੈਪਟਨ ਸੰਦੀਪ ਸੰਧੂ ਨੇ ਇਸ ਸਬੰਧੀ ਤੁਰੰਤ ਪ੍ਰਭਾਵ ਨਾਲ ਪੱਤਰ ਜਾਰੀ ਕੀਤਾ ਹੈ।
ਅਤੇ ਪਿਰਮਲ ਸਿੰਘ ਧੌਲਾ ਨੂੰ ਸੰਗਰੂਰ ਲੋਕ ਸਭਾ ਹਲਕੇ ਦੀ ਚੋਣਾਂ ਸਬੰਧੀ ਜ਼ਿੰਮੇਵਾਰੀ ਦਿੱਤੀ ਗਈ ਹੈ। ਦੱਸ ਦੇਈਏ ਕਿ ਲੋਕ ਸਭਾ ਚੋਣਾਂ 2024 ਲਈ ਕਾਂਗਰਸ ਨੇ ਸੁਖਪਾਲ ਸਿੰਘ ਖਹਿਰਾ ਨੂੰ ਸੰਗਰੂਰ ਤੋਂ ਕਾਂਗਰਸ ਦਾ ਉਮੀਦਵਾਰ ਬਣਾਇਆ ਹੈ।
ਦੱਸ ਦੇਈਏ ਕਿ ਪਿਰਮਲ ਸਿੰਘ ਨੇ 2017 ‘ਚ ਭਦੌਰ ਸੀਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਵਿਧਾਨ ਸਭਾ ਚੋਣ ਜਿੱਤੀ ਸੀ। ਉਹ ਸੁਖਪਾਲ ਸਿੰਘ ਖਹਿਰਾ ਨਾਲ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਟਿਕਟ ਲਈ ਕਾਫੀ ਲੜਾਈ ਹੋਈ ਸੀ ਪਰ ਕਾਂਗਰਸ ਹਾਈਕਮਾਂਡ ਨੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੈਦਾਨ ਵਿੱਚ ਉਤਾਰਿਆ ਸੀ।
ਸੂਬੇ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਤੋਂ ਹੀ ਪਿਰਮਲ ਸਿੰਘ ਧੌਲਾ ਭਦੌੜ ਖੇਤਰ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਤੋਂ ਦੂਰੀ ਬਣਾ ਕੇ ਰੱਖ ਰਹੇ ਸਨ। ਕਾਂਗਰਸ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਹੁਣ ਪਾਰਟੀ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਸੀ।