ਲੁਧਿਆਣਾ, 30 ਅਗਸਤ : ਪੰਜਾਬ ਦੇ ਬਹੁ ਕਰੋੜੀ ਸਿਟੀ ਸੈਂਟਰ ਕੇਸ ਵਿਚ ਲੁਧਿਆਣਾ ਦੀ ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਬੀਰ ਸਿੰਘ ਦੀ ਅਦਾਲਤ ਨੇ ਸਾਬਕਾ ਐੱਸ.ਐੱਸ.ਪੀ ਵਿਜੀਲੈਂਸ ਬਿਊਰੋ ਕੰਵਲਜੀਤ ਸਿੰਘ ਸੰਧੂ ਨੂੰ ਝਟਕਾ ਦਿੰਦਿਆਂ ਉਹਨਾਂ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ।
ਸਾਬਕਾ ਐਸਐਸਪੀ ਵਿਜੀਲੈਂਸ ਨੇ ਅਦਾਲਤ ‘ਚ ਅਰਜ਼ੀ ਦਾਇਰ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਆਪਸੀ ਮਿਲੀਭੁਗਤ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਸੀ ਕਿ ਸਿਟੀ ਸੈਂਟਰ ਕੇਸ ‘ਚ ਉਨ੍ਹਾਂ ‘ਤੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਉਹ ਅਦਾਲਤ ‘ਚ ਉਪਰੋਕਤ ਮਾਮਲੇ ਨੂੰ ਰੱਦ ਕਰਵਾਉਣ ਲਈ ਦਾਖਲ ਕੀਤੀ ਕੈਂਸਲੇਸ਼ਨ ਰਿਪੋਰਟ ‘ਚ ਆਪਣਾ ਸਹਿਯੋਗ ਦੇਣ ਤੇ ਉਨ੍ਹਾਂ ਵੱਲੋਂ ਮਨ੍ਹਾ ਕੀਤੇ ਜਾਣ ‘ਤੇ ਝੂਠੇ ਮਾਮਲੇ ‘ਚ ਫਸਾਉਣ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਇਸ ਦੌਰਾਨ ਪੰਜਾਬ ਸਰਕਾਰ ਦੇ ਪ੍ਰਾਸੀਕਿਊਸ਼ਨ ਵਿਭਾਗ ਨੇ ਕੰਵਲਜੀਤ ਸਿੰਘ ਸੰਧੂ ਵੱਲੋਂ ਦਾਇਰ ਕੀਤੀ ਅਰਜ਼ੀ ‘ਚ ਆਪਣਾ ਜਵਾਬ ਦਾਖਲ ਕਰਦਿਆਂ ਸਾਬਕਾ ਐਸ.ਐਸ.ਪੀ ਵਿਜੀਲੈਂਸ ਦੇ ਵੱਲੋਂ ਲਾਏ ਗਏ ਸਾਰੇ ਦੋਸ਼ਾਂ ਨੂੰ ਗ਼ਲਤ ਤੇ ਆਧਾਰ ਹੀਣ ਦੱਸਿਆ ਸੀ।