ਚੰਡੀਗਡ਼੍ਹ, 24 ਅਗਸਤ (ਵਿਸ਼ਵ ਵਾਰਤਾ) : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ 25 ਅਗਸਤ, 2017 ਨੂੰ ਡੇਰਾ ਮੁਖੀ ਦੀ ਅਦਾਲਤ ਵਿਖੇ ਪੇਸ਼ੀ ਨੂੰ ਮੁੱਖ ਰਖਦੇ ਹੋਏ, ਰਾਜ ਦੇ ਸਾਰੇ ਸਿਵਲ ਸਰਜਨਾਂ ਨੂੰ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਨਜਿਠੱਣ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿਵਲ ਸਰਜਨਾਂ ਨੂੰ ਜਿਲ੍ਹਿਆਂ ਦੇ ਸਰਕਾਰੀ ਹਸਪਤਾਲਾਂ ਵਿਚ ਮੈਡੀਕਲ ਅਫਸਰਾਂ ਅਤੇ ਸਟਾਫ ਦੀ ਹਾਜਰੀ ਯਕੀਨੀ ਕਰਨ ਲਈ ਕਿਹਾ ਗਿਆ ਹੈ।ਇਸ ਤੋਂ ਇਲਾਵਾ ਸਰਕਾਰੀ ਹਸਪਤਾਲਾਂ ਵਿਚ ਜਰੂਰੀ ਦਵਾਈਆਂ ਅਤੇ ਲੋਜੀਸਟੀਕ ਦਾ ਸਟਾਕ ਤਿਆਰ ਰੱਖਣ ਲਈ ਵੀ ਆਦੇਸ਼ ਦਿੱਤੇ ਗਏ ਹਨ ਤਾਂ ਜੋ ਲੋਡ਼ ਪੈਣ ‘ਤੇ ਦਵਾਈਆਂ ਦੀ ਉਪਲਬਤਾ ਹੋ ਸਕੇ।
ਬੁਲਾਰੇ ਨੇ ਦੱਸਿਆ ਕਿ ਸਿਵਲ ਸਰਜਨਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੂਚਨਾ ਤੁਰੰਤ ਹੈੱਡ ਕੁਆਟਰ ‘ਤੇ ਦਿੱਤੀ ਜਾਵੇ ਅਤੇ ਲੋਡ਼ਵੰਦਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਹਰ ਤਰ੍ਹਾਂ ਦੀਆਂ ਸਿਹਤ ਸੇਵਾਵਾਂ ਯਕੀਨੀ ਤੌਰ ‘ਤੇ ਮੁਹੱਈਆ ਕਰਵਾਈਆਂ ਜਾਣ। ਬੁਲਾਰੇ ਨੇ ਦੱਸਿਆ ਕਿ ਸਿਹਤ ਵਿਭਾਗ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ 104 ਹੈਲਪ-ਲਾਈਨ ਨੰਬਰ ‘ਤੇ ਲਈ ਜਾ ਸਕਦੀ ਹੈ ਅਤੇ ਕਿਸੇ ਵੀ ਘਟਨਾ ਉਪਰੰਤ ਐਂਬੂਲੈਂਸ ਦੀ ਸੇਵਾ ਡਾਇਲ 108 ਨੰਬਰ ਦੁਆਰਾ ਲਈ ਜਾ ਸਕਦੀ ਹੈ।
Punjab: ‘ਯੁੱਧ ਨਸ਼ਿਆਂ ਵਿਰੁੱਧ’ ਦਾ 103ਵਾਂ ਦਿਨ; 1.7 ਕਿਲੋਗ੍ਰਾਮ ਹੈਰੋਇਨ, 14 ਕਿਲੋਗ੍ਰਾਮ ਅਫੀਮ ਸਮੇਤ 119 ਨਸ਼ਾ ਤਸਕਰ ਕਾਬੂ
Punjab: ‘ਯੁੱਧ ਨਸ਼ਿਆਂ ਵਿਰੁੱਧ’ ਦਾ 103ਵਾਂ ਦਿਨ; 1.7 ਕਿਲੋਗ੍ਰਾਮ ਹੈਰੋਇਨ, 14 ਕਿਲੋਗ੍ਰਾਮ ਅਫੀਮ ਸਮੇਤ 119 ਨਸ਼ਾ ਤਸਕਰ ਕਾਬੂ —...