ਅਦਾਲਤ ਨੇ ਸੇਵਾ ਮੁਕਤ ਚੀਫ ਇੰਜੀਨੀਅਰ ਹਰਵਿੰਦਰ ਸਿੰਘ ਨੂੰ 14 ਦਿਨ ਲਈ ਨਿਆਂਇਕ ਹਿਰਾਸਤ ਵਿਚ ਭੇਜਿਆ
ਚੰਡੀਗੜ੍ਹ, 16 ਦਸੰਬਰ (ਵਿਸ਼ਵ ਵਾਰਤਾ) – ਸਿੰਚਾਈ ਘੁਟਾਲਾ ਮਾਮਲੇ ਵਿਚ ਅਦਾਲਤ ਨੇ ਠੇਕੇਦਾਰ ਗੁਰਿੰਦਰ ਸਿੰਘ ਦੇ ਰਿਮਾਂਡ ਵਿਚ 2 ਦਿਨ ਦਾ ਵਾਧਾ ਕਰ ਦਿੱਤਾ ਹੈ| ਠੇਕੇਦਾਰ ਗੁਰਿੰਦਰ ਸਿੰਘ ਨੂੰ ਸੋਮਵਾਰ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ|
ਇਸ ਤੋਂ ਇਲਾਵਾ ਇਸ ਘਪਲੇ ਵਿਚ ਸ਼ਾਮਿਲ ਸੇਵਾ ਮੁਕਤ ਚੀਫ ਇੰਜੀਨੀਅਰ ਹਰਵਿੰਦਰ ਸਿੰਘ ਨੂੰ ਅਦਾਲਤ ਨੇ 14 ਦਿਨ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ|
ਵਰਣਨਯੋਗ ਹੈ ਕਿ ਠੇਕੇਦਾਰ ਗੁਰਿੰਦਰ ਸਿੰਘ ਨੇ 13 ਦਸੰਬਰ ਨੂੰ ਮੋਹਾਲੀ ਦੀ ਅਦਾਲਤ ਵਿਚ ਖੁਦ ਪੇਸ਼ ਹੋ ਕੇ ਸਮਰਪਣ ਕੀਤਾ ਸੀ ਅਤੇ ਅਦਾਲਤ ਨੇ ਉਸ ਨੂੰ 16 ਦਸੰਬਰ ਤੱਕ ਵਿਜੀਲੈਂਸ ਦੀ ਹਿਰਾਸਤ ਵਿਚ ਭੇਜਣ ਦਾ ਹੁਕਮ ਸੁਣਾਇਆ ਸੀ|