ਸਿੱਖਿਆ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਾਡੀ ਪਹਿਲੀ ਤਰਜੀਹ -ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 18ਜਨਵਰੀ(ਵਿਸ਼ਵ ਵਾਰਤਾ)-ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖਿਆ ਨੂੰ ਲੈ ਕੇ ਸ਼ੋਸ਼ਲ ਮੀਡੀਆ ਤੇ ਪੋਸਟ ਸਾਂਝੀ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਾਡੀ ਪਹਿਲੀ ਤਰਜੀਹ ਹੈ। ਉਹਨਾਂ ਨੇ ਲਿਖਿਆ “ਅਸੀਂ ਪੰਜਾਬ ਦੇ ਲੋਕਾਂ ਨਾਲ ਮਿਆਰੀ ਸਿੱਖਿਆ ਦੇਣ ਦੇ ਵਾਅਦੇ ਦੀ ਪੂਰਤੀ ਲਈ ਲਗਾਤਾਰ ਯਤਨਸ਼ੀਲ ਹਾਂ..ਸਭ ਤੋਂ ਪਹਿਲਾਂ ਸਕੂਲਾਂ ਦੀਆਂ ਇਮਾਰਤਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੈ..ਸਿੱਖਿਆ ਖੇਤਰ ‘ਚ ਕ੍ਰਾਂਤੀਕਾਰੀ ਤਬਦੀਲੀ ਲਿਆਉਣੀ ਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਾਡੀ ਪਹਿਲੀ ਤਰਜੀਹ ਹੈ”
ਅਸੀਂ ਪੰਜਾਬ ਦੇ ਲੋਕਾਂ ਨਾਲ ਮਿਆਰੀ ਸਿੱਖਿਆ ਦੇਣ ਦੇ ਵਾਅਦੇ ਦੀ ਪੂਰਤੀ ਲਈ ਲਗਾਤਾਰ ਯਤਨਸ਼ੀਲ ਹਾਂ..ਸਭ ਤੋਂ ਪਹਿਲਾਂ ਸਕੂਲਾਂ ਦੀਆਂ ਇਮਾਰਤਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੈ..ਸਿੱਖਿਆ ਖੇਤਰ 'ਚ ਕ੍ਰਾਂਤੀਕਾਰੀ ਤਬਦੀਲੀ ਲਿਆਉਣੀ ਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਾਡੀ ਪਹਿਲੀ ਤਰਜੀਹ ਹੈ.
Well done @harjotbains pic.twitter.com/zGOOoTH0au— Bhagwant Mann (@BhagwantMann) January 18, 2023