ਸਿੱਖਿਆ ਮੰਤਰੀ ਮੀਤ ਹੇਅਰ ਨੇ ਨਿੱਜੀ ਸਕੂਲਾਂ ਖਿਲਾਫ਼ ਕਸਿਆ ਸ਼ਿੰਕਜਾ
720 ਨਿੱਜੀ ਸਕੂਲਾਂ ਖਿਲਾਫ਼ ਸ਼ਿਕਾਇਤਾਂ ਹੋਣ ਦੀ ਦਿੱਤੀ ਜਾਣਕਾਰੀ
ਦੋਸ਼ੀ ਪਾਏ ਜਾਣ ਤੇ ਕੀਤੀ ਜਾਵੇਗੀ ਸਖ਼ਤ ਕਾਰਵਾਈ- ਸਿੱਖਿਆ ਮੰਤਰੀ
ਚੰਡੀਗੜ੍ਹ, 24ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੀਤੀ ਰਾਤ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਪੰਜਾਬ ਦੇ 720 ਨਿੱਜੀ ਸਕੂਲਾਂ ਖਿਲਾਫ ਸ਼ਿਕਾਇਤਾਂ ਮਿਲੀਆਂ ਸਨ। ਉਨ੍ਹਾਂ ਕਿਹਾ ਕਿ ਜਿਹੜੇ ਸਕੂਲਾਂ ਖਿਲਾਫ ਮਾਪਿਆਂ ਦੀ ਲੁੱਟ ਦੀਆਂ ਸ਼ਿਕਾਇਤਾਂ ਮਿਲੀਆਂ ਹਨ,ਉਨ੍ਹਾਂ ਖਿਲਾਫ ਜਾਂਚ ਦੇ ਹੁਕਮ ਦਿੱਤੇ ਗਏ ਹਨ। ਦੋਸ਼ੀ ਪਾਏ ਜਾਣ ਤੇ ਸਖਤ ਕਾਰਵਾਈ ਕੀਤੀ ਜਾਵੇਗੀ।
720 ਨਿਜੀ ਸਕੂਲ ਜਿੰਨ੍ਹਾਂ ਖਿਲਾਫ ਮਾਪਿਆਂ ਦੀ ਲੁੱਟ ਦੀਆਂ ਸ਼ਕਾਇਤਾਂ ਮਿਲੀਆਂ ਸਨ, ਜਾਂਚ ਦੇ ਹੁਕਮ ਕੀਤੇ ਗਏ ਹਨ ।
ਦੋਸ਼ੀ ਪਾਏ ਜਾਣ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ । pic.twitter.com/vtWPbRGe1E— Gurmeet Singh Meet Hayer (@meet_hayer) April 23, 2022