ਸਿੱਖਿਆ ਮੰਤਰੀ ਵੱਲੋਂ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ
ਪੜ੍ਹੋ, ਕਿਸ ਤਰੀਕ ਤੱਕ ਬੰਦ ਰਹਿਣਗੇ ਸਕੂਲ
ਚੰਡੀਗੜ੍ਹ,23ਅਗਸਤ(ਵਿਸ਼ਵ ਵਾਰਤਾ)- ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਸਾਰੇ ਸਕੂਲ 26 ਅਗਸਤ ਤੱਕ ਬੰਦ ਕਰ ਦਿੱਤੇ ਗਏ ਹਨ। ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਹ ਜਾਣਕਾਰੀ ਦਿੱਤੀ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ ਤੁਰੰਤ ਪ੍ਰਭਾਵ (23 ਅਗਸਤ 2023) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਇਸ ਤੋਂ ਅਗਲੇ ਦਿਨ ਐਤਵਾਰ ਹੈ ਤੇ ਹੁਣ 28 ਅਗਸਤ ਨੂੰ ਸਕੂਲ ਖੁੱਲ੍ਹਣਗੇ।