ਚੰਡੀਗੜ੍ਹ ਸਿੱਖਿਆ ਵਿਭਾਗ ਦੇ 1500 ਕਰਮਚਾਰੀ ਇਸ ਵਾਰ ਕਾਲੀ ਦੀਵਾਲੀ ਮਨਾਉਣਗੇ। ਇਹ ਕਰਮਚਾਰੀ ਇਸ ਲਈ ਅਜਿਹਾ ਕਰਨਗੇ ਕਿਉਂਕਿ ਇਨ੍ਹਾਂ ਨੂੰ ਬੀਤੇ ਕਈ ਮਹੀਨਿਆਂ ਤੋਂ ਵਿਭਾਗ ਵਲੋਂ ਤਨਖਾਹਾਂ ਨਹੀਂ ਦਿੱਤੀਆਂ ਗਈਆਂ ਹਨ। ਇਹ ਕਰਮਚਾਰੀ ਅਧਿਆਪਕਾਂ ਤੋਂ ਲੈ ਕੇ ਚੌਥੇ ਦਰਜੇ ਦੇ ਕਰਮਚਾਰੀ ਤੱਕ ਹਨ, ਜੋ ਸਕੂਲਾਂ ਦੀਆਂ ਵੱਖ-ਵੱਖ ਜ਼ਿੰਮੇਵਾਰੀਆਂ ਨੂੰ ਅਦਾ ਕਰ ਰਹੇ ਹਨ। ਸਰਵ ਸਿੱਖਿਆ ਮੁਹਿੰਮ ਦੇ ਤਹਿਤ ਸਰਕਾਰੀ ਸਕੂਲਾਂ ‘ਚ 829 ਅਧਿਆਪਕ ਸੇਵਾਵਾਂ ਦੇ ਰਹੇ ਹਨ। ਕੇਂਦਰ ਵਲੋਂ ਗ੍ਰਾਂਟ ਜਾਰੀ ਨਾ ਹੋਣ ਕਾਰਨ ਅਧਿਆਪਕਾਂ ਨੂੰ ਅਗਸਤ ਮਹੀਨੇ ਤੋਂ ਅਕਤੂਬਰ ਤੱਕ ਦੀਆਂ ਤਨਖਾਹਾਂ ਹੀ ਨਹੀਂ ਮਿਲੀਆਂ ਹਨ। ਅਪ੍ਰੈਲ ‘ਚ ਇਨ੍ਹਾਂ ਦਾ ਕਾਨਟਰੈਕਟ ਰਿਨਿਊ ਹੋਣ ਤੋਂ ਬਾਅਦ ਸਿਰਫ 15 ਦਿਨਾਂ ਦੀਆਂ ਤਨਖਾਹਾਂ ਦਿੱਤੀਆਂ ਗਈਆਂ ਹਨ। ਇਨ੍ਹਾਂ ਅਧਿਆਪਕਾਂ ਦੀ ਗਿਣਤੀ 200 ਹੈ। ਇਸ ਤੋਂ ਇਲਾਵਾ 100 ਦੇ ਕਰੀਬ ਕਲਰਕ ਸਟਾਫ ਹੈ, ਜਿਨ੍ਹਾਂ ਨੂੰ 2 ਮਹੀਨਿਆਂ ਤੋਂ ਤਨਖਾਹਾਂ ਨਹੀਂ ਦਿੱਤੀਆਂ ਗਈਆਂ ਹਨ। ਦੂਜੇ ਪਾਸੇ ਜਿਹੜੇ ਅਧਿਆਪਕ ਰੈਗੂਲਰ ਹਨ, ਉਨ੍ਹਾਂ ਨੂੰ 3 ਫੀਸਦੀ ਦਾ ਦੀਵਾਲੀ ‘ਤੇ ਮਹਿੰਗਾਈ ਭੱਤਾ ਦਿੱਤਾ ਜਾ ਰਿਹਾ ਹੈ। ਤਨਖਾਹਾਂ ਨਾ ਮਿਲਣ ਕਾਰਨ ਅਧਿਆਪਕ ਯੂਨੀਅਨ ‘ਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਦੂਜੇ ਪਾਸੇ ਵਿਭਾਗ ਦਾ ਕਹਿਣਾ ਹੈ ਕਿ ਜਲਦੀ ਹੀ ਇਨ੍ਹਾਂ ਨੂੰ ਤਨਖਾਹਾਂ ਦੇ ਦਿੱਤੀਆਂ ਜਾਣਗੀਆਂ।
Punjab ਸਰਕਾਰ ਵੱਲੋਂ ਭਾਰਤ ਦੇ ਰਾਸ਼ਟਰਪਤੀ ਦਾ ਸ਼ਾਨਦਾਰ ਸਵਾਗਤ
Punjab ਸਰਕਾਰ ਵੱਲੋਂ ਭਾਰਤ ਦੇ ਰਾਸ਼ਟਰਪਤੀ ਦਾ ਸ਼ਾਨਦਾਰ ਸਵਾਗਤ ਰਾਸ਼ਟਰਪਤੀ ਦਾ ਸੰਘਰਸ਼ ਅਤੇ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ: ਮੁੱਖ...