ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਵੱਡੇ ਖੁਲਾਸੇ
ਸਚਿਨ ਨੇ ਦਿੱਲੀ ਪੁਲਿਸ ਨੂੰ ਦੱਸੀ ਕਤਲ ਦੀ ਕਹਾਣੀ
ਚੰਡੀਗੜ੍ਹ,2ਅਗਸਤ(ਵਿਸ਼ਵ ਵਾਰਤਾ)-ਇਸ ਵੇਲੇ ਦੀ ਵੱਡੀ ਖ਼ਬਰ ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੀ ਸਾਹਮਣੇ ਆ ਰਹੀ ਹੈ। ਸਚਿਨ ਬਿਸ਼ਨੋਈ ਜਿਸ ਨੂੰ ਕੱਲ੍ਹ ਦਿੱਲੀ ਪੁਲਿਸ ਅਜਰਬਾਈਜਾਨ ਤੋਂ ਦਿੱਲੀ ਲੈ ਕੇ ਆਈ ਹੈ ਨੇ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਜੁੜੇ ਵੱਡੇ ਖੁਲਾਸੇ ਕੀਤੇ ਹਨ। ਉਸ ਨੇ ਪੁਲਿਸ ਪੁੱਛਗਿੱਛ ਦੌਰਾਨ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਦੁਬਈ ਵਿੱਚ ਰਚੀ ਗਈ ਸੀ ਤੇ ਲਾਰੈਂਸ ਨੇ ਸਿੱਧੂ ਕਤਲਕਾਂਡ ਨੂੰ ਅੰਜ਼ਾਮ ਦੇਣ ਲਈ ਕਿਹਾ ਸੀ। ਇਸ ਤੋਂ ਇਲਾਵਾ ਉਸਨੇ ਦੱਸਿਆ ਕਿ ਉਹ ਦੁਬਈ ਤੋਂ ਲਗਾਤਾਰ ਲਾਰੈਂਸ ਅਤੇ ਗੋਲਡੀ ਬਰਾੜ ਦੇ ਸੰਪਰਕ ਵਿੱਚ ਸੀ। ਇਸ ਤੋਂ ਇਲਾਵਾ ਉਸਨੇ ਇਹ ਦੱਸਿਆ ਕਿ ਕਿਸ ਤਰ੍ਹਾਂ ਹਥਿਆਰਾਂ ਤੇ ਸ਼ੂਟਰਾਂ ਨੂੰ ਕਿਵੇਂ ਹੱਤਿਆਕਾਂਡ ਨੂੰ ਅੰਜ਼ਾਮ ਦੇਣ ਲਈ ਤਿਆਰ ਕੀਤਾ ਗਿਆ ਸੀ।