ਸਿੱਧੂ ਮੂਸੇਵਾਲਾ ਕਤਲ ਕੇਸ ; ਪੰਜਾਬੀ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ sit ਅੱਗੇ ਹੋਏ ਪੇਸ਼
ਕੀਤੀ ਗਈ ਪੁੱਛਗਿੱਛ
ਮਾਨਸਾ, 7 ਦਸੰਬਰ(ਵਿਸ਼ਵ ਵਾਰਤਾ)-ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਐਸਆਈਟੀ ਸਾਹਮਣੇ ਨਾਮਵਾਰ ਪੰਜਾਬੀ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਪੇਸ਼ ਹੋਏ, ਜਿੰਨ੍ਹਾਂ ਤੋਂ ਸੀਆਈਏ ਸਟਾਫ਼ ਮਾਨਸਾ ਵਿਖੇ ਪੁੱਛਗਿੱਛ ਕੀਤੀ ਜਾਣ ਲੱਗੀ ਹੈ। ਇਸ ਸਮੇਂ ਪੁਲੀਸ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਹਨ।
ਇਸ ਤੋਂ ਪਹਿਲਾ ਮਾਨਸਾ ਪੁਲੀਸ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਸਮੇਤ ਹੋਰਾਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ।
ਮਾਨਸਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਇਨ੍ਹਾਂ ਗਾਇਕਾਂ ਤੋਂ ਅੱਜ ਕੀਤੀ ਜਾ ਰਹੀ ਪੁੱਛਗਿੱਛ ਦੀ ਪੁਸ਼ਟੀ ਕੀਤੀ ਹੈ।