ਸੀਬਾ ਸਕੂਲ ਦੇ ਵਿਦਿਆਰਥੀ ਕੋਰੋਨਾ ਵੈਕਸੀਨ ਲਗਵਾਉਣ ਲਈ ਪਹੁੰਚੇ ਹਸਪਤਾਲ
ਲਹਿਰਾਗਾਗਾ, 23 ਅਪ੍ਰੈਲ ( ਵਿਸ਼ਵ ਵਾਰਤਾ ) – ਸਥਾਨਕ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ ਦੇ 12 ਤੋਂ 18 ਸਾਲ ਤੱਕ ਦੇ ਵਿਦਿਆਰਥੀ ਆਪਣੇ ਮਾਪਿਆਂ ਦੀ ਸਹਿਮਤੀ ਲੈਣ ਤੋਂ ਬਾਅਦ ਕੋਰੋਨਾ ਵੈਕਸੀਨ ਲਗਵਾਉਣ ਲਈ ਸਿਵਲ ਹਸਪਤਾਲ ਲਹਿਰਾਗਾਗਾ ਵਿਖੇ ਪਹੁੰਚੇ।ਸਿਹਤ ਵਿਭਾਗ ਦੀ ਟੀਮ ਵਲੋਂ ਪਹਿਲੇ ਦਿਨ 35 ਵਿਦਿਆਰਥੀਆਂ ਦੇ ਕੋਰੋਨਾ ਵੈਕਸੀਨ ਲਗਾਈ ਗਈ।ਸੀਨੀਅਰ ਮੈਡੀਕਲ ਅਫਸਰ ਡਾ. ਸੰਜੈ ਬਾਂਸਲ ਅਤੇ ਡਾ. ਤਿਲੇਸ਼ ਬਾਂਸਲ ਨੇ ਵਿਿਦਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਨੂੰ ਕੋਰੋਨਾ ਤੋਂ ਡਰਨ ਦੀ ਲੋੜ ਨਹੀਂ ਸਗੋਂ ਕੋਰੋਨਾ ਨਾਲ ਜੰਗ ਲੜਨ ਲਈ ਸਾਵਧਾਨੀਆਂ ਵਰਤਣ ਦੀ ਲੋੜ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਹੋਰ ਵੀ ਸਾਥੀਆਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਲਈ ਉਤਸ਼ਾਹਿਤ ਕਰਨ।ਸਕੂਲ ਪ੍ਰਬੰਧਕ ਕੰਵਲਜੀਤ ਢੀਂਡਸਾ ਨੇ ਕਿਹਾ ਕਿ ਸਰਕਾਰ ਦੀਆਂ ਹਿਦਾਇਤਾਂ ਮੁਤਾਬਿਕ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਦੇ ਕੋਰੋਨਾ ਵੈਕਸੀਨ ਲਗਵਾਉਣ।