ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ 26 ਕਿਲੋ ਹੈਰੋਇਨ ਸਮੇਤ ਦੋ ਕੀਤੇ ਕਾਬੂ
ਡੀਜੀਪੀ ਪੰਜਾਬ ਨੇ ਸਾਂਝੀ ਕੀਤੀ ਜਾਣਕਾਰੀ
ਚੰਡੀਗੜ੍ਹ, 21ਅਗਸਤ(ਵਿਸ਼ਵ ਵਾਰਤਾ)- ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ 26ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਹੈ। ਇਸ ਦੀ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਉਹਨਾਂ ਨੇ ਦੱਸਿਆ ਕਿ ” ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਖੁਫੀਆ ਅਭਿਆਨ ਦੀ ਅਗਵਾਈ ਵਿੱਚ ਇੱਕ ਸਾਂਝੇ ਆਪ੍ਰੇਸ਼ਨ ਵਿੱਚ 26 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਹੈ ਅਤੇ ਦੋ ਪਾਕਿ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਸੁਰੱਖਿਆ ਬਲਾਂ ਨਾਲ ਗੋਲੀਬਾਰੀ ‘ਚ ਇਕ ਪਾਕਿ ਨਾਗਰਿਕ ਜ਼ਖਮੀ”
https://twitter.com/DGPPunjabPolice/status/1693456609459265652?s=20