ਚੰਡੀਗੜ 25 ਮਾਰਚ (ਵਿਸ਼ਵ ਵਾਰਤਾ)ਅਫਗਾਨਿਸਤਾਨ ਦੇ ਕਾਬਲ ਸਹਿਰ ਦੇ ਸ਼ੋਰ ਬਜਾਰ ਚ ਗੁਰਦੁਆਰਾ ਸਾਹਿਬ ਵਿਖੇ ਅੱਤਵਾਦੀਆਂ ਵਲੋਂ ਕੀਤੇ ਗਏ ਆਤਮਘਾਤੀ ਹਮਲੇ ਦੀ ਸਰਦਾਰ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਨੇ ਸਖਤ ਸਬਦਾਂ ਵਿੱਚ ਨਖੇਦੀ ਕਰਦਿਆ ਕਿਹਾ ਕਿ ਇਹ ਬੜੀ ਮੰਦਭਾਗੀ ਘਟਨਾ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਪਾਠ ਕਰ ਰਹੀ ਸੰਗਤ ਜੋ ਦੁਨੀਆਂ ਵਿੱਚ ਬੜੀ ਤੇਜੀ ਨਾਲ ਫੈਲ ਰਹੀ ਮਹਾਂਮਾਰੀ ਕਰੋਨਾ ਨੂੰ ਰੋਕਣ ਲਈ ਪਰਮਤਾਮਾ ਅੱਗੇ ਅਰਦਾਸ ਬੇਨਤੀ ਕਰਨ ਲਈ ਸਮਾਗਮ ਕੀਤਾ ਜਾ ਰਿਹਾ ਸੀ। ਇਸ ਮੌਕੇ ਤੇ ਆਤਮ ਘਾਤੀ ਹਮਲਾ ਕਰ ਕੇ ਸਿੱਖ ਸੰਗਤਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ ਅਤੇ ਉਨਾਂ ਨੂੰ ਬੰਦੀ ਬਣਾ ਲਿਆ ਗਿਆ ਹੈ ਇਹ ਬੜੀ ਮੰਦਭਾਗੀ ਤੇ ਅੱਤ ਨਿੰਦਣਯੋਗ ਘਟਨਾ ਹੈ। ਸਰਦਾਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਸਾਰੀ ਸਿੱਖ ਕੌਮ ਓਨਾ ਦੇ ਨਾਲ ਹੈ । ਇਸ ਮੌਕੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੇ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ ਮੰਤਰੀ ਐਸ ਜੈ ਸ਼ੰਕਰ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਨੂੰ ਤਰੁੰਤ ਕਦਮ ਚੁੱਕ ਕੇ ਕਾਬਲ ਵਿਚ ਰਹਿ ਰਹੇ ਸਿੱਖਾਂ ਦੀ ਜਾਨ ਮਾਲ ਦੀ ਰਾਖੀ ਲਈ ਅਫਗਾਨਿਸਤਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਕਰ ਕੇ ਸਿੱਖਾਂ ਦੀ ਸੁਰਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਬੰਦੀ ਬਣਾਏ ਗਏ ਸਿੱਖਾਂ ਨੂੰ ਅੱਤਵਾਦੀਆ ਤੋ ਜਲਦੀ ਤੋਂ ਜਲਦੀ ਰਿਹਾ ਕਰਵਾਇਆ ਜਾਵੇ।ਅਤੇ ਭਾਰਤ ਸਰਕਾਰ ਅਫਗਾਨਿਸਤਾਨ ਚ ਸਥਿਤ ਭਾਰਤੀ ਦੂਤਾਵਾਸ ਨੂੰ ਸਿੱਖਾਂ ਦੀ ਸੁਰਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਅਦੇਸ਼ ਦੇਵੇ ।
Punjab: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ
Punjab: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਜਲਦ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਬਣਨਗੇ ਐਚ.ਐਸ. ਫੂਲਕਾ ਚੰਡੀਗੜ੍ਹ, 7 ਦਸੰਬਰ:...