ਸੁਖਪਾਲ ਖਹਿਰਾ ਦੀ ਮੋਹਾਲੀ ਅਦਾਲਤ ‘ਚ ਹੋਈ ਪੇਸ਼ੀ
ਪੜ੍ਹੋ, ਕਦੋਂ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ
ਚੰਡੀਗੜ੍ਹ,27ਅਕਤੂਬਰ(ਵਿਸ਼ਵ ਵਾਰਤਾ)- ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ੀ ਹੋਈ ਹੈ। ਅਦਾਲਤ ਵਿੱਚ ਉਸ ਅਤੇ ਦੂਜੇ ਮੁਲਜ਼ਮ ਗੁਰਦੇਵ ਸਿੰਘ ਖ਼ਿਲਾਫ਼ ਚਾਰਜਸ਼ੀਟ ਪੇਸ਼ ਕੀਤੀ ਗਈ। ਮਾਮਲੇ ਦੀ ਅਗਲੀ ਸੁਣਵਾਈ 11 ਨਵੰਬਰ ਨੂੰ ਹੋਵੇਗੀ। ਹੁਣ ਇਸ ਮਾਮਲੇ ‘ਚ ਟ੍ਰਾਇਲ ਉਸੇ ਦਿਨ ਤੋਂ ਸ਼ੁਰੂ ਕੀਤਾ ਜਾਵੇਗਾ। ਪੰਜਾਬ ਪੁਲਿਸ ਸੁਖਪਾਲ ਸਿੰਘ ਖਹਿਰਾ ਨੂੰ ਨਾਭਾ ਜੇਲ੍ਹ ਤੋਂ ਲੈ ਕੇ ਆਈ। ਖਹਿਰਾ 2015 ਦੇ ਡਰੱਗ ਮਾਮਲੇ ‘ਚ ਨਾਭਾ ਜੇਲ ‘ਚ ਬੰਦ ਹੈ। ਪੰਜਾਬ ਪੁਲਿਸ ਨੇ ਉਸ ਨੂੰ ਇਸ ਪੁਰਾਣੇ ਮਾਮਲੇ ਵਿੱਚ ਕੁਝ ਸਮਾਂ ਪਹਿਲਾਂ ਗ੍ਰਿਫ਼ਤਾਰ ਕੀਤਾ ਸੀ। ਜਿਕਰਯੋਗ ਹੈ ਕਿ 2021 ਵਿੱਚ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਰੋਕੂ ਐਕਟ (ਪੀਐਮਐਲਏ) ਦੇ ਤਹਿਤ ਉਸ ਦੇ ਖਿਲਾਫ ਕੇਸ ਦਰਜ ਕਰਕੇ ਉਸਨੂੰ ਗ੍ਰਿਫਤਾਰ ਕੀਤਾ ਸੀ।