ਨਵੀਂ ਦਿੱਲੀ, 1 ਦਸੰਬਰ : ਸੁਪਰੀਮ ਕੋਰਟ ਨੇ ਅੱਜ ਆਪ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਵੱਡੀ ਰਾਹਤ ਦਿੰਦਿਆਂ ਨਸ਼ਾ ਤਸਕਰੀ ਮਾਮਲੇ ਵਿਚ ਫਾਜ਼ਿਲਕਾ ਅਦਾਲਤ ਵੱਲੋਂ ਜਾਰੀ ਸੰਮਨਾਂ ਉਤੇ ਰੋਕ ਲਾ ਦਿੱਤੀ ਹੈ| ਫਿਲਹਾਲ ਇਸ ਮਾਮਲੇ ਦੀ ਅਗਲੀ ਸੁਣਵਾਈ 4 ਹਫਤੇ ਬਾਅਦ ਹੋਣੀ ਹੈ|
ਇਸ ਤੋਂ ਪਹਿਲਾਂ ਫਾਜ਼ਿਲਕਾ ਦੀ ਅਦਾਲਤ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਡਰੱਗਸ ਨਾਲ ਸਬੰਧਤ ਇਕ ਮਾਮਲੇ ਵਿਚ ਸੰਮਨ ਕਰਨ ਦੇ ਨਾਲ ਉਨ੍ਹਾਂ ਦੇ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ| ਇਸ ਖਿਲਾਫ ਸੁਖਪਾਲ ਖਹਿਰਾ ਨੇ ਹਾਈਕੋਰਟ ਦਾ ਰੁਖ ਕੀਤਾ ਸੀ ਅਤੇ ਹਾਈਕੋਰਟ ਨੇ ਉਨ੍ਹਾਂ ਖਿਲਾਫ ਅਦਾਲਤ ਕਾਰਵਾਈ ਉਤੇ ਰੋਕ ਨਹੀਂ ਲਾਈ ਤੇ ਉਨ੍ਹਾਂ ਦੇ ਗੈਰ ਜ਼ਮਾਨਤੀ ਵਾਰੰਟਾਂ ਨੂੰ ਰੱਦ ਕਰ ਦਿੱਤਾ ਸੀ| ਬਾਅਦ ਵਿਚ ਸੁਖਪਾਲ ਸਿੰਘ ਖਹਿਰਾ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ
ਮੁੱਖ ਮੰਤਰੀ ਵੱਲੋਂ Punjab University ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਦੀ ਮੰਗ
ਮੁੱਖ ਮੰਤਰੀ ਵੱਲੋਂ Punjab University ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਦੀ ਮੰਗ ਮਾਮਲੇ ਵਿੱਚ ਦਖ਼ਲ ਦੇਣ ਲਈ ਭਾਰਤ ਦੇ ਉਪ...