ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ
ਜੇਲ੍ਹ ਹੀ ਮਨਾਉਣਗੇ ਦੀਵਾਲੀ
ਚੰਡੀਗੜ੍ਹ,6ਨਵੰਬਰ(ਵਿਸ਼ਵ ਵਾਰਤਾ)- NDPS ਮਾਮਲੇ ‘ਚ ਗ੍ਰਿਫਤਾਰ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਵੀ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਅੱਜ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਸਮਾਂ ਮੰਗਿਆ, ਜਿਸ ਕਾਰਨ ਹੁਣ ਉਹਨਾਂ ਦੀ ਪਟੀਸ਼ਨ ’ਤੇ ਸੁਣਵਾਈ 14 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸਾਫ਼ ਹੈ ਕਿ ਇਸ ਵਾਰ ਖਹਿਰਾ ਦੀਵਾਲੀ ਜੇਲ੍ਹ ਵਿੱਚ ਹੀ ਮਨਾਉਣਗੇ। ਖਹਿਰਾ ਨੇ ਇਸ ਮਾਮਲੇ ‘ਚ ਹਾਈਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਹੈ, ਜਿਸ ‘ਚ ਉਨ੍ਹਾਂ ਨੂੰ ਅਜੇ ਤੱਕ ਕੋਈ ਰਾਹਤ ਨਹੀਂ ਮਿਲ ਸਕੀ ਹੈ। ਇਸ ਦੇ ਨਾਲ ਹੀ ਖਹਿਰਾ ਨੇ ਹਾਈਕੋਰਟ ‘ਚ ਇਕ ਹੋਰ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਸਰਕਾਰ ਉਨ੍ਹਾਂ ‘ਤੇ ਨਵਾਂ ਕੇਸ ਵੀ ਦਰਜ ਕਰ ਸਕਦੀ ਹੈ, ਇਸ ਲਈ ਉਨ੍ਹਾਂ ਨੇ ਇਸ ਪਟੀਸ਼ਨ ‘ਚ ਮੰਗ ਕੀਤੀ ਹੈ ਕਿ ਜੇਕਰ ਉਨ੍ਹਾਂ ਖਿਲਾਫ ਕੋਈ ਨਵਾਂ ਮਾਮਲਾ ਦਰਜ ਹੁੰਦਾ ਹੈ ਤਾਂ ਉਸ ‘ਤੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।
ਹੁਣ ਹਾਈ ਕੋਰਟ ਇਨ੍ਹਾਂ ਦੋਵਾਂ ਪਟੀਸ਼ਨਾਂ ‘ਤੇ ਦੀਵਾਲੀ ਤੋਂ ਬਾਅਦ 14 ਨਵੰਬਰ ਨੂੰ ਸੁਣਵਾਈ ਕਰੇਗਾ।