
ਚੰਡੀਗੜ, 7 ਸਤੰਬਰ (ਵਿਸ਼ਵ ਵਾਰਤਾ) – ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਅਤੇ ਅਕਾਲੀ ਦਲ-1920 ਦੇ ਸਾਬਕਾ ਸਕੱਤਰ ਅਤੇ ਮੁੱਖ ਬੁਲਾਰੇ ਅਤੇ ਸ਼ਰੋਮਣੀ ਅਕਾਲੀ ਦਲ ਜਨਰਲ ਹਾਊਸ ਦੇ ਸਾਬਕਾ ਡੈਲੀਗੇਟ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈਸ ਬਿਆਨ ਰਾਹੀਂ ਸੁਖਬੀਰ ਸਿੰਘ ਬਾਦਲ ਨੂੰ ਸਲਾਹ ਦਿੱਤੀ ਹੈ ਕਿ ਉਹ ਸ਼ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਕੇ ਆਪਣੀਆਂ ਗਲਤੀਆਂ ਦਾ ਪਸ਼ਚਾਤਾਪ ਕਰਨ ਅਤੇ ਆਪਣੀ ਪਾਰਟੀ ਦੀ ਸੀਨੀਅਰ ਆਗੂ ਬੀਬੀ ਕਿਰਨਜੋਤ ਕੌਰ ਮੈਂਬਰ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਾਬਕਾ ਜਨਰਲ ਸਕੱਤਰ ਜੋ ਕਿ ਪੰਥ ਰਤਨ ਮਾਸਟਰ ਤਾਰਾ ਸਿੰਘ ਜੀ ਦੀ ਦੋਹਤਰੀ ਨੂੰ ਦਲ ਦੀ ਪ੍ਰਧਾਨਗੀ ਸੌਂਪ ਦੇਣ ਜੇਕਰ ਉਹ ਬਾਦਲ ਪਰਿਵਾਰ ਦਾ ਕਬਜ਼ਾ ਸ਼ਰੋਮਣੀ ਅਕਾਲੀ ਦਲ ਤੇ ਬਰਕਰਾਰ ਰੱਖਣਾ ਚਾਹੁੰਦੇ ਹਨ ਤਾਂ ਫੇਰ ਆਪਣੀ ਪਤਨੀ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਦਲ ਦੀ ਕਮਾਨ ਸੰਭਾਲ ਦੇਣ ਕਿਉਂ ਕਿ ਹੁਣ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਪੇਸ਼ ਹੋ ਜਾਣ ਤੋਂ ਬਾਅਦ ਸਿੱਖ ਕੌਮ ਅਤੇ ਅਕਾਲੀ ਨੇਤਾ ਵੀ ਸੁਖਬੀਰ ਬਾਦਲ ਨੂੰ ਕਾਲ਼ੀਆ ਝੰਡੀਆਂ ਦਿਖਾਉਣ ਲੱਗ ਪਏ ਹਨ। ਇਥੇ ਇਹ ਵਰਨਣਯੋਗ ਹੈ ਕਿ ਇਸ ਸਬੰਧੀ ਜਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੋ ਕਿ ਸ਼ਰੋਮਣੀ ਅਕਾਲੀ ਦਲ ਦੇ ਦੇ ਸੀਨੀਅਰ ਆਗੂ ਹਨ ਸੁਖਬੀਰ ਬਾਦਲ ਵੱਲੋਂ ਸਿਰਸਾ ਵਾਲ਼ੇ ਸਾਧ ਦੀ ਹਮਾਇਤ ਦਾ ਪ੍ਰਗਟਾਵਾ ਕਰ ਚੁੱਕੇ ਹਨ। ਇਹਨਾਂ ਆਗੂਆਂ ਤੋਂ ਇਲਾਵਾ ਸਿੱਖ ਕੌਮ ਇਸ ਦੇ ਹੱਕ ਵਿੱਚ ਨਹੀਂ ਹੈ ਕਿ ਸੁਖਬੀਰ ਬਾਦਲ ਸ਼ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ ਰਹਿਣ। ਬਡਹੇੜੀ ਨੇ ਆਖਿਆ ਕਿ ਅੱਜ ਜੋ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਜੋ ਸੀ ਡੀ ਜਾਰੀ ਕੀਤੀ ਹੈ ਇਸ ਨਾਲ ਸਿੱਖ ਕੌਮ ਅਤੇ ਅਕਾਲੀ ਨੇਤਾ ਬਹੁਤ ਪਰੇਸ਼ਾਨ ਹਨ ਹੁਣ ਸੁਖਬੀਰ ਨੂੰ ਅਸਤੀਫਾ ਦੇਣਾ ਜਰੂਰੀ ਹੋ ਗਿਆ ਹੈ ਕਿਉਂਕਿ ਅਗਲੇ ਸਾਲ 2020 ਵਿੱਚ ਸ਼ਹੀਦਾਂ ਦੀ ਜਥੇਬੰਦੀ ਸ਼ਰੋਮਣੀ ਅਕਾਲੀ ਦਲ ਦੀ ਪਹਿਲੀ ਸ਼ਤਾਬਦੀ ਵੀ ਆ ਰਹੀ ਹੈ ਸ਼ਤਾਬਦੀ ਸਮਾਗਮਾਂ ਤੋਂ ਪਹਿਲਾਂ ਪਹਿਲਾਂ ਸ਼ਰੋਮਣੀ ਅਕਾਲੀ ਦਲ ਵਿੱਚ ਪਿਆ ਵਿਵਾਦ ਖਤਮ ਕਰਨ ਦੀ ਲੋੜ ਹੈ ਤਾਂ ਕਿ ਇਤਿਹਾਸ ਵਿੱਚ ਦਰਜ਼ ਨਾ ਹੋਵੇ ਕਿ ਸ਼ਰੋਮਣੀ ਅਕਾਲੀ ਦਲ ਦੀ ਪਹਿਲੀ ਸ਼ਤਾਬਦੀ ਵੇਲੇ ਸੁਖਬੀਰ ਬਾਦਲ ਇੱਕ ਵਿਵਾਦਾਂ ਵਿੱਚ ਘਿਰਿਆ ਪ੍ਰਧਾਨ ਸੀ ਜਦੋਂ ਜਥੇਬੰਦੀ ਦੀ ਗੋਲਡਨ ਜੁਬਲੀ ਸਮਾਰੋਹ ਕਰਵਾਇਆ ਗਿਆ।