ਚੰਡੀਗੜ, 13 ਮਾਰਚ (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਅਹਿਮ ਐਲਾਨ ਕਰਦਿਆਂ ਜਿਲਾ ਗੁਰਦਾਸਪੁਰ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸ. ਗੁਰਬਚਨ ਸਿੰਘ ਬੱਬੇਹਾਲੀ ਨੂੰ ਜਿਲਾ ਗੁਰਦਾਸਪੁਰ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਹ ਐਲਾਨ ਸ. ਬਾਦਲ ਨੇ ਅੱਜ ਪਾਰਟੀ ਦੇ ਮੁੱਖ ਦਫਤਰ ਚੰਡੀਗੜ ਤੋਂ ਕੀਤਾ। ਉਹਨਾਂ ਦੱਸਿਆ ਕਿ ਸ. ਗੁਰਬਚਨ ਸਿੰਘ ਬੱਬੇਹਾਲੀ ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਉਹ ਮਿਲਕਫੈਡ ਪੰਜਾਬ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ।
Pahalgam Terror Attack : ਸਿੰਧੂ ਜਲ ਸਮਝੌਤੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿਵਾਸ ‘ਤੇ ਅਹਿਮ ਮੀਟਿੰਗ ਅੱਜ
Pahalgam Terror Attack : ਸਿੰਧੂ ਜਲ ਸਮਝੌਤੇ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿਵਾਸ ‘ਤੇ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 25ਅਪ੍ਰੈਲ(ਵਿਸ਼ਵ...