ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਲੀਗਲ ਨੋਟਿਸ
ਚੰਡੀਗੜ੍ਹ,17ਨਵੰਬਰ(ਵਿਸ਼ਵ ਵਾਰਤਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੀਗਲ ਨੋਟਿਸ ਭੇਜ ਕੇ ਪੰਜ ਦਿਨਾਂ ਦੇ ਅੰਦਰ ਅੰਦਰ ਮੁਆਫੀ ਮੰਗਣ ਜਾਂ ਫਿਰ ਫੌਜਦਾਰੀ ਮਾਣਹਾਨੀ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਗੱਲ ਕੀਤੀ ਹੈ। ਆਪਣੇ ਵਕੀਲ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਰਾਹੀਂ ਭੇਜੇ ਨੋਟਿਸ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨੇ ਬਾਦਲ ਪਰਿਵਾਰ ਦੇ ਨਿੱਜੀ, ਸਮਾਜਿਕ ਤੇ ਸਿਆਸੀ ਅਕਸ ਨੂੰ ਸੱਟ ਮਾਰਨ ਵਾਸਤੇ ਯੋਜਨਾਬੱਧ ਤਰੀਕੇ ਨਾਲ ਕੂੜ ਪ੍ਰਚਾਰ ਕੀਤਾ। ਨੋਟਿਸ ਵਿਚ ਮੁੱਖ ਮੰਤਰੀ ਨੂੰ ਆਖਿਆ ਗਿਆ ਕਿ ਉਹ ਨੋਟਿਸ ਮਿਲਣ ਦੇ ਪੰਜ ਦਿਨਾਂ ਦੇ ਅੰਦਰ ਅੰਦਰ ਬਿਨਾਂ ਸ਼ਰਤ ਮੁਆਫੀ ਮੰਗਣ ਜਾਂ ਫਿਰ ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਨੋਟਿਸ ਵਿਚ ਇਹ ਵੀ ਕਿਹਾ ਗਿਆ ਕਿ ਮੁੱਖ ਮੰਤਰੀ ਨੇ ਪਰਿਵਾਰ ਦੇ ਟਰਾਂਸਪੋਰਟ ਵਪਾਰ ਬਾਰੇ ਝੂਠੇ ਦੋਸ਼ ਲਗਾ ਕੇ ਪਰਿਵਾਰ ਦੇ ਅਕਸ ਨੂੰ ਸੱਟ ਮਾਰਨ ਦਾ ਯਤਨ ਕੀਤਾ।
ਲੀਗਲ ਨੋਟਿਸ ਦੀ ਕਾਪੀ👇👇👇