ਚੰਡੀਗੜ, 17 ਸਤੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਭਾਰਤੀ ਹਵਾਈ ਫੌਜ ਦੇ ਮਾਰਸ਼ਲ ਅਰਜਨ ਸਿੰਘ ਦੇ ਦੇਹਾਂਤ ਉੱਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਹੈ ਕਿ ਦੇਸ਼ ਨੇ ਇੱਕ ਅਜਿਹਾ ਬਹਾਦਰ ਸਪੁੱਤਰ ਖੋ ਦਿੱਤਾ, ਜਿਸ ਨੇ ਬੇਮਿਸਾਲ ਬਹਾਦਰੀ ਅਤੇ ਸਾਹਸ ਨਾਲ ਮੁਲਕ ਦੀ ਪ੍ਰਭੂਸੱਤਾ ਦੀ ਰਾਖੀ ਕੀਤੀ ਸੀ। ਭਾਰਤੀ ਹਵਾਈ ਫੌਜ ਦੇ ਮਾਰਸ਼ਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਦੁਨੀਆਂ ਭਰ ਦੇ ਪੰਜਾਬੀ ਇਸ ਦੁੱਖ ਦੀ ਘੜੀ ਵਿਚ ਉਹਨਾਂ ਨਾਲ ਖੜ•ੇ ਹਨ। ਉਹਨਾਂ ਕਿਹਾ ਕਿ 1965 ਵਿਚ ਏਅਰ ਮਾਰਸ਼ਲ ਦੁਆਰਾ ਦਿਖਾਈ ਬਹਾਦਰੀ ਅਤੇ ਭਾਰਤੀ ਹਵਾਈ ਫੌਜ ਨੂੰ ਇੱਕ ਆਧੁਨਿਕ ਲੜਾਕੂ ਫੌਜ ਬਣਾਉਣ ਵਿਚ ਪਾਏ ਉਹਨਾਂ ਦੇ ਯੋਗਦਾਨ ਨੂੰ ਰਹਿੰਦੀ ਦੁਨੀਆਂ ਤੀਕ ਯਾਦ ਕੀਤਾ ਜਾਵੇਗਾ।
Bathinda ‘ਚ ਆਮ ਆਦਮੀ ਪਾਰਟੀ ਦੇ ਪਦਮਜੀਤ ਮਹਿਤਾ ਬਣੇ ਮੇਅਰ
Bathinda ‘ਚ ਆਮ ਆਦਮੀ ਪਾਰਟੀ ਦੇ ਪਦਮਜੀਤ ਮਹਿਤਾ ਬਣੇ ਮੇਅਰ ਚੰਡੀਗੜ੍ਹ, 5ਫਰਵਰੀ(ਵਿਸ਼ਵ ਵਾਰਤਾ) ਬਠਿੰਡਾ ਨਗਰ ਨਿਗਮ ਤੇ ਵੀ ਆਮ ਆਦਮੀ...