– ਐਨ. ਕੇ. ਸ਼ਰਮਾ ਜਿਲਾ ਮੋਹਾਲੀ ਦੇ ਪ੍ਰਧਾਨ ਨਿਯੁਕਤ
ਚੰਡੀਗੜ, 30 ਨਵੰਬਰ (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਪਾਰਟੀ ਦੇ 7 ਹੋਰ ਜਿਲਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਅੱਜ ਜਿਹਨਾਂ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਜਿਲਾ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ਼੍ਰੀ ਐਨ. ਕੇ.ਸ਼ਰਮਾ ਵਿਧਾਇਕ ਨੂੰ ਜਿਲਾ ਮੋਹਾਲੀ, ਸ. ਗੁਰਪਾਲ ਸਿੰਘ ਗਰੇਵਾਲ ਨੂੰ ਜਿਲਾ ਫਾਜਲਿਕਾ (ਦਿਹਾਤੀ), ਸ. ਪਰਮਜੀਤ ਸਿੰਘ ਲੱਖੇਵਾਲ ਨੂੰ ਜਿਲਾ ਰੋਪੜ, ਸ. ਕੁਲਵੰਤ ਸਿੰਘ ਮੰਨਣ ਨੂੰ ਜਲੰਧਰ (ਸ਼ਹਿਰੀ), ਜਥੇਦਾਰ ਜਗੀਰ ਸਿੰਘ ਵਡਾਲਾ ਨੂੰ ਜਿਲਾ ਕਪੂਰਥਲਾ, ਸ਼੍ਰੀ ਰੋਹਿਤ ਕੁਮਾਰ ਮੋਂਟੂ ਵੋਹਰਾ ਨੂੰ ਫਿਰੋਜਪੁਰ (ਸ਼ਹਿਰੀ) ਅਤੇ ਸ. ਕੁਲਵੰਤ ਸਿੰਘ ਕੀਤੂ ਨੂੰ ਜਿਲਾ ਬਰਨਾਲਾ ਦਾ ਪ੍ਰਧਾਨ ਬਣਾਇਆ ਗਿਆ ਹੈ। ਸ. ਬਾਦਲ ਨੇ ਦੱਸਿਆ ਕਿ ਪਾਰਟੀ ਦੇ ਬਾਕੀ ਜਥੇਬੰਦਕ ਢਾਂਚੇ ਦਾ ਐਲਾਨ ਵੀ ਆਉਂਦੇ ਕੁਝ ਦਿਨਾਂ ਵਿੱਚ ਕਰ ਦਿੱਤਾ ਜਾਵੇਗਾ।
PUNJAB ਆਰਟਸ ਕੌਂਸਲ ਵੱਲੋਂ ‘ਬਹੁ-ਸਥਾਨੀ ਨੈੱਟਵਰਕ ਚੇਤਨਾ ਅਤੇ ਪੰਜਾਬੀ ਭਾਸ਼ਾ’ ‘ਤੇ ਇਕ-ਰੋਜ਼ਾ ਸੈਮੀਨਾਰ ਕੱਲ੍ਹ ਨੂੰ
PUNJAB ਆਰਟਸ ਕੌਂਸਲ ਵੱਲੋਂ 'ਬਹੁ-ਸਥਾਨੀ ਨੈੱਟਵਰਕ ਚੇਤਨਾ ਅਤੇ ਪੰਜਾਬੀ ਭਾਸ਼ਾ' 'ਤੇ ਇਕ-ਰੋਜ਼ਾ ਸੈਮੀਨਾਰ ਕੱਲ੍ਹ ਨੂੰ ਚੰਡੀਗੜ੍ਹ, 10ਨਵੰਬਰ(ਵਿਸ਼ਵ ਵਾਰਤਾ) ਪੰਜਾਬ ਆਰਟਸ...