ਸੁਖਬੀਰ ਵੱਲੋਂ ਕਾਂਗਰਸ ਸਰਕਾਰ ਖ਼ਿਲਾਫ ਇਤਿਹਾਸਕ ਪ੍ਰਦਰਸ਼ਨ ਲਈ ਪੰਜਾਬੀਆਂ ਦਾ ਧੰਨਵਾਦ

162
Advertisement

ਭੋਲੇ ਭਾਲੇ ਪ੍ਰਦਰਸ਼ਨਕਾਰੀਆਂ ਉੱਤੇ ਲਾਠੀਚਾਰਜ ਦੀ ਕੀਤੀ ਨਿਖੇਧੀ
ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਸਾਨਾਂ ਨੂੰ ਕਰਜ਼ੇ ਨਾ ਮੋੜਣ ਦੀ ਤਾਕੀਦ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਨੇ ਹਲਫ਼ੀਆ ਬਿਆਨਾਂ ਉੱਤੇ  ਦਸਤਖ਼ਤ ਉਹਨਾਂ ਦੇ ਕਰਜ਼ੇ ਚੁਕਤਾ ਕਰਨ ਦੀ ਜ਼ਿੰਮੇਵਾਰੀ ਲਈ ਸੀ
ਚੰਡੀਗੜ, 20 ਮਾਰਚ (ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਸਰਕਾਰ ਦੁਆਰਾ 90 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਾ ਵਾਅਦਾ ਪੂਰਾ ਨਾ ਕਰਨ ਖਿਲਾਫ ਵਿਧਾਨ ਸਭਾ ਦਾ ਘਿਰਾਓ ਕਰਨ ਵਾਸਤੇ ਭਾਰੀ ਇਤਿਹਾਸਕ ਇੱਕਠ ਲਈ ਪੰਜਾਬ ਦੇ ਲੋਕਾਂ ਖਾਸ ਕਰਕੇ ਕਿਸਾਨਾਂ, ਖੇਤ ਮਜ਼ਦੂਰਾਂ, ਦਲਿਤਾਂ, ਨੌਜਵਾਨਾਂ ਅਤੇ ਬੀਬੀਆਂ ਦਾ ਧੰਨਵਾਦ ਕੀਤਾ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਠਾਠਾਂ ਮਾਰਦਾ ਇਕੱਠ ਕਾਂਗਰਸ ਸਰਕਾਰ ਖ਼ਿਲਾਫ ਪੰਜਾਬੀਆਂ ਅੰਦਰ ਉਪਜੇ ਗੁੱਸੇ ਦੀ ਗਵਾਹੀ ਭਰਦਾ ਹੈ ਅਤੇ ਆਪਣੇ ਸਾਰੇ ਚੋਣ-ਵਾਅਦਿਆਂ ਤੋਂ ਮੁਕਰ ਕੇ ਪੰਜਾਬੀ ਸਮਾਜ ਦੇ ਹਰ ਵਰਗ ਨੂੰ ਧੋਖਾ ਦੇਣ ਵਾਲੀ ਸਰਕਾਰ ਨੂੰ ਕਟਿਹਰੇ ਵਿਚ ਖੜ•ੀ ਕਰਦਾ ਹੈ।

ਸਰਦਾਰ ਬਾਦਲ ਨੇ ਸ਼ਾਂਤਮਈ ਅਤੇ ਜਮਹੂਰੀ ਢੰਗ ਨਾਲ ਰੋਸ ਪ੍ਰਗਟ ਕਰ ਰਹੇ ਵਰਕਰਾਂ ਉੱਤੇ ਪੁਲਿਸ ਵੱਲੋਂ ਕੀਤੇ ਅੰਨੇ•ਵਾਹ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਪੁਲਿਸ ਨੇ ਬਿਨਾਂ ਕਿਸੇ ਭੜਕਾਹਟ ਤੋਂ ਲੋਕਾਂ ਉੱਤੇ ਲਾਠੀਚਾਰਜ ਕੀਤਾ।

ਕਾਂਗਰਸ ਸਰਕਾਰ ਤਕ ਲੋਕਾਂ ਦੀ ਆਵਾਜ਼ ਪਹੁੰਚਾਉਣ ਲਈ ਦਿਖਾਈ ਗਈ ਦ੍ਰਿੜਤਾ ਲਈ ਅਕਾਲੀ ਵਰਕਰਾਂ ਅਤੇ ਆਗੂਆਂ ਦਾ ਧੰਨਵਾਦ ਕਰਦਿਆਂ ਉਹਨਾਂ ਕਿਹਾ ਕਿ ਇਹ ਇੰਨਾ ਜਬਰਦਸਤ ਪ੍ਰਦਰਸ਼ਨ ਸੀ ਕਿ ਪਾਣੀ ਦੀ ਬੁਛਾੜਾਂ ਮਾਰਨ ਵਾਲੇ ਟੈਂਕ ਖਾਲੀ ਹੋ ਗਏ, ਪਰ ਅਕਾਲੀ ਆਪਣੀ ਜਗ•ਾ ਤੋਂ ਨਹੀਂ ਹਿੱਲੇ। ਉਹਨਾਂ ਕਿਹਾ ਕਿ ਪਾਰਟੀ ਦੇ ਸੱਦੇ ਉੱਤੇ ਇੱਥੇ ਪਹੁੰਚੇ ਸਾਰੇ ਕਿਸਾਨਾਂ, ਦਲਿਤਾਂ, ਪਛੜੇ ਵਰਗਾਂ ਦੇ ਨੁੰਮਾਇਦਿਆਂ, ਆਂਗਣਵਾੜੀ ਵਰਕਰਾਂ, ਥਰਮਲ ਪਲਾਂਟ ਅਤੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਦਾ ਮੈਂ ਤਹਿ ਦਿਲੋਂ ਸ਼ੁਕਰਗੁਜ਼ਾਰ ਹਾਂ। ਪਾਰਟੀ ਦੇ ਵਰਕਰਾਂ ਵੱਲੋਂ ਪੰਜਾਬ ਦੇ ਲੋਕਾਂ ਦੀ ਭਲਾਈ ਵਾਸਤੇ ਵਿਖਾਈ ਗਈ ਪ੍ਰਤੀਬੱਧਤਾ ਲਈ ਸ਼ੁਕਰੀਆ ਕਰਨ ਵਾਸਤੇ ਮੇਰੇ ਕੋਲ ਸ਼ਬਦ ਨਹੀਂ ਹਨ।

ਸਰਦਾਰ ਬਾਦਲ ਨੇ ਐਲਾਨ ਕੀਤਾ ਕਿ ਧੱਕੇਸ਼ਾਹੀ ਅਤੇ ਅੱਤਿਆਚਾਰਾਂ ਖ਼ਿਲਾਫ ਲੜਾਈ ਜਾਰੀ ਰਹੇਗੀ। ਉਹਨਾਂ ਕਿਹਾ ਕਿ ਅਸੀਂ ਕਿਸਾਨਾਂ ਦੇ ਸਾਰੇ ਰਾਸ਼ਟਰੀ/ਸਹਿਕਾਰੀ ਬੈਂਕਾਂ ਅਤੇ ਆੜ•ਤੀਆਂ ਤੋਂ ਲਏ 90 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰਨ ਦੀ ਮੰਗ ਕਰਦੇ ਹਾਂ। ਇਸ ਕਰਜ਼ਾ ਮੁਆਫੀ ਸਕੀਮ ਦੇ ਘੇਰੇ ਵਿਚ ਖੇਤ ਮਜ਼ਦੂਰਾਂ ਅਤੇ ਦਲਿਤਾਂ ਨੂੰ ਸ਼ਾਮਿਲ ਕੀਤਾ ਜਾਣਾ ਚਾਹੀਦਾ ਹੈ। 

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਉਹਨਾਂ ਦੀ ਪਾਰਟੀ ਕਾਂਗਰਸ ਸਰਕਾਰ ਨੂੰ ਖੇਤੀ ਟਿਊਬਵੈਲਾਂ ਉੱਤੇ ਬਿਜਲੀ  ਦੇ ਬਿਲ ਨਹੀਂ ਲਗਾਉਣ ਦੇਵੇਗੀ। ਉਹਨਾਂ ਕਿਹਾ ਕਿ ਅਸੀਂ ਇਸ ਵਾਸਤੇ ਜੀਅ-ਜਾਨ ਨਾਲ ਲੜਾਂਗੇ ਅਤੇ ਸਰਕਾਰ ਦੇ ਖੇਤੀਬਾੜੀ ਸੈਕਟਰ ਉੱਤੇ ਬਿਜਲੀ ਦੇ ਬਿਲ ਲਗਾਉਣ ਦੇ ਕੋਝੇ ਯਤਨਾਂ ਨੂੰ ਕਾਮਯਾਬ ਨਹੀਂ ਹੋਣ ਦਿਆਂਗੇ।
ਇਸ ਤੋਂ ਪਹਿਲਾਂ ਸਵੇਰੇ ਇੱਕ ਲੱਖ ਪੰਜਾਬੀਆਂ ਦਾ ਇਕੱਠ  25 ਸੈਕਟਰ ਦੇ ਮੈਦਾਨ ਅਤੇ ਨੇੜਲੇ ਇਲਾਕਿਆਂ ਵਿਚ ਜਮ•ਾਂ ਹੋ ਗਿਆ ਸੀ। ਜਿਸ ਦੌਰਾਨ ਅਕਾਲੀ ਵਰਕਰ ‘ਕਿਸਾਨੀ ਕਰਜ਼ਾ ਮੁਆਫ ਕਰੋ’ ‘ਖੇਤ-ਮਜ਼ਦੂਰ ਦਾ ਕਰਜ਼ਾ ਮੁਆਫ ਕਰੋ’ ‘ਨਾ ਕਰਜ਼ਾ ਖਤਮ ਨਾ ਕੁਰਕੀ ਖ਼ਤਮ-ਕਾਂਗਰਸੀਆਂ ਦੀ ਖੁਸ਼ਕੀ ਖ਼ਤਮ’ ਜਿਹੇ ਨਾਅਰੇ ਲਗਾਉਂਦੇ ਹੋਏ ਪਹਿਲਾ ਮੈਦਾਨ ਵਿਚ ਇੱਕਠੇ ਹੋਏ ਅਤੇ ਫਿਰ ਵਿਧਾਨ ਸਭਾ ਵੱਲ ਵਧੇ।

ਇੱਥੇ ਇੱਕ ਵੱਡੀ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹਨਾਂ ਨੇ ਆਪਣੀ ਜ਼ਿੰਦਗੀ ਵਿਚ ਇੰਨਾ ਵੱਡਾ ਇਕੱਠ ਪਹਿਲਾਂ ਕਦੇ ਨਹੀਂ ਵੇਖਿਆ। ਸਰਦਾਰ ਬਾਦਲ ਨੇ ਬੇਹੱਦ ਜਜ਼ਬਾਤੀ ਤਕਰੀਰ ਕਰਦਿਆਂ ਕਿਹਾ ਕਿ  ਉਹ ਪੰਜਾਬ ਦੇ ਹਿੱਤਾਂ ਲਈ ਕੋਈ ਵੀ ਕੁਰਬਾਨੀ ਕਰਨ ਨੂੰ ਤਿਆਰ ਹਨ। ਉਹ ਆਪਣੀ ਜਾਨ ਤਕ ਦੇ ਸਕਦੇ ਹਨ। ਉਹਨਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਉਹਨਾਂ ਨੇ ਲੋਕਾਂ ਨਾਲ ਅਜਿਹਾ ਵਿਸ਼ਵਾਸ਼ਘਾਤ ਕਰਨ ਵਾਲੀ ਸਰਕਾਰ ਪਹਿਲਾਂ ਕਦੇ ਨਹੀਂ ਵੇਖੀ। ਉਹਨਾਂ ਕਿਹਾ ਕਿ ਬਹੁਤ ਸਾਰੀਆਂ ਸਰਕਾਰਾਂ ਨੇ ਕਰਜ਼ਾ ਮੁਆਫੀ ਸਕੀਮਾਂ ਲਾਗੂ ਕੀਤੀਆਂ ਹਨ। ਕਾਂਗਰਸ ਸਰਕਾਰ ਵੀ ਅਜਿਹਾ ਕਰ ਸਕਦੀ ਹੈ।  ਅਸੀਂ ਟਿਊਬਵੈਲਾਂ ਦੇ ਬਿਲ ਸੂਬੇ ਦੇ ਬਿਜਲੀ ਅਦਾਰੇ ਨੂੰ ਤਾਰ ਕੇ ਕਿਸਾਨਾਂ ਨੂੰ 60 ਹਜ਼ਾਰ ਕਰੋੜ ਰੁਪਏ ਦੀ ਰਾਹਤ ਦਿੱਤੀ ਸੀ।

ਸਾਬਕਾ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਆਪਣੇ ਕਰਜ਼ੇ ਨਾ ਮੋੜਣ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਤੁਹਾਨੂੰ ਦਸਤਖ਼ਤ ਕਰਕੇ ਹਲਫੀਆ ਬਿਆਨ ਦਿੱਤੇ ਹਨ ਕਿ ਉਹਨਾਂ ਤੁਹਾਡੇ ਕਰਜ਼ੇ ਚੁਕਾਏਗਾ। ਹੁਣ ਉਸ ਨੂੰ ਆਪਣਾ ਵਾਅਦਾ ਪੂਰਾ ਕਰਨਾ ਚਾਹੀਦਾ ਹੈ।
ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਵਿਜੈ ਸਾਂਪਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸਿਰਫ ਕਿਸਾਨਾਂ ਦਾ ਹੀ ਨਹੀਂ, ਸਗੋਂ ਦਲਿਤਾਂ ਦਾ ਵੀ ਸੋਸ਼ਣ ਕੀਤਾ ਹੈ। ਉਹਨਾਂ ਕਿਹਾ ਕਿ ਇੰਨੀ ਮਾੜੀ ਹਾਲਤ ਹੈ ਕਿ ਸਰਕਾਰੀ ਸਕੂਲਾਂ ਵਿਚ ਦੁਪਹਿਰ ਦਾ ਖਾਣਾ ਵੀ ਨਹੀਂ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਦਲਿਤ 

ਵਿਦਿਆਰਥੀਆਂ ਨੂੰ ਵਜ਼ੀਫੇ ਵੀ ਨਹੀਂ ਦਿੱਤੇ ਜਾ ਰਹੇ ਹਨ।

ਇਸੇ ਦੌਰਾਨ ਵੱਡੀ ਗਿਣਤੀ ਵਿਚ ਅਕਾਲੀ-ਭਾਜਪਾ ਦੇ ਸੀਨੀਅਰ ਆਗੂਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਭਾਜਪਾ ਦੇ ਸੂਬਾ ਪ੍ਰਧਾਨ ਵਿਜੈ ਸਾਂਪਲਾ, ਬਿਕਰਮ ਮਜੀਠੀਆ, ਗੁਲਜ਼ਾਰ ਸਿੰਘ ਰਣੀਕੇ, ਪਰਮਿੰਦਰ ਸਿੰਘ ਢੀਂਡਸਾ, ਸ਼ਰਨਜੀਤ ਸਿੰਘ ਢਿੱਲੋਂ, ਡਾਕਟਰ ਦਲਜੀਤ ਚੀਮਾ, ਅਨਿਲ ਜੋਸ਼ੀ, ਕੇਡੀ ਭੰਡਾਰੀ, ਐਨ ਕੇ ਸ਼ਰਮਾ, ਪਵਨ ਕੁਮਾਰ ਟੀਨੂ, ਮੰਤਰ ਬਰਾੜ, ਇਕਬਾਲ ਝੂੰਦਾਂ, ਬਲਦੇਵ ਖਾਰਾ, ਡਾਕਟਰ ਐਸਕੇ ਸੁੱਖੀ, ਲਖਬੀਰ ਸਿੰਘ ਲੋਧੀਨੰਗਲ, ਦਰਬਾਰਾ ਸਿੰਘ ਗੁਰੂ, ਹਰਿੰਦਰ ਚੰਦੂਮਾਜਰਾ, ਗੁਰਪ੍ਰਤਾਪ ਵਡਾਲਾ, ਪਰਮਬੰਸ ਰੋਮਾਣਾ ਅਤੇ ਜਗਦੀਪ ਨਕਈ ਨੂੰ ਵਿਧਾਨ ਸਭਾ ਵੱਲ ਮਾਰਚ ਕਰਦੇ ਸਮੇਂ ਚੰਡੀਗੜ• ਪੁਲਿਸ ਨੇ ਗਿਰਫਤਾਰ ਕਰ ਲਿਆ।

Advertisement

LEAVE A REPLY

Please enter your comment!
Please enter your name here