• Latest
  • Trending
ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਿਤ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; 2 ਪਿਸਤੌਲਾਂ ਸਮੇਤ ਪੰਜ ਕਾਬੂ

ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਿਤ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; 2 ਪਿਸਤੌਲਾਂ ਸਮੇਤ ਪੰਜ ਕਾਬੂ

2 years ago

AAP Government ਵੱਲੋਂ 117 ਵਿਧਾਨ ਸਭਾਵਾਂ ਵਿੱਚ ਕੱਢੀਆਂ 351 ‘ਨਸ਼ਾ ਮੁਕਤੀ ਯਾਤਰਾਵਾਂ’ 2 ਲੱਖ ਤੋਂ ਵੱਧ ਲੋਕਾਂ ਨੇ ਨਸ਼ੇ ਦੇ ਖਿਲਾਫ ਬੁਲੰਦ ਕੀਤੀ ਆਵਾਜ਼

3 minutes ago
CHANDIGARH NEWS -ਨੀਲ ਗਰਗ ਦਾ ਵਿਰੋਧੀਆਂ ਨੂੰ ਜਵਾਬ: ‘ਆਪ’ ਸਰਕਾਰ ਪਾਰਦਰਸ਼ਤਾ ਅਤੇ ਨਿਆਂ ਲਈ ਵਚਨਬੱਧ, ਸਾਡੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ

CHANDIGARH NEWS -ਨੀਲ ਗਰਗ ਦਾ ਵਿਰੋਧੀਆਂ ਨੂੰ ਜਵਾਬ: ‘ਆਪ’ ਸਰਕਾਰ ਪਾਰਦਰਸ਼ਤਾ ਅਤੇ ਨਿਆਂ ਲਈ ਵਚਨਬੱਧ, ਸਾਡੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ

7 minutes ago
Cabinet Minister ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਡਟ ਕੇ ਕੰਮ ਕਰਨ ਦਾ ਸੱਦਾ

Cabinet Minister ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਡਟ ਕੇ ਕੰਮ ਕਰਨ ਦਾ ਸੱਦਾ

28 minutes ago
IPL 2025 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਰਾਜਸਥਾਨ ਨੂੰ 10 ਦੌੜਾਂ ਨਾਲ ਹਰਾਇਆ

IPL 2025 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਰਾਜਸਥਾਨ ਨੂੰ 10 ਦੌੜਾਂ ਨਾਲ ਹਰਾਇਆ

2 hours ago
ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

3 hours ago
PUNJAB NEWS “ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

PUNJAB NEWS “ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

3 hours ago
IPL 2025 : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

IPL 2025 : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

3 hours ago
Breaking News : ਪੰਜਾਬ ਸਰਕਾਰ ਦਾ ਵੱਡਾ ਫੈਸਲਾ ; ਵਿਜੀਲੈਂਸ ਦੇ ਮੁਅੱਤਲ ਕੀਤੇ 2 ਅਧਿਕਾਰੀ ਕੀਤੇ ਬਹਾਲ

Breaking News : ਪੰਜਾਬ ਸਰਕਾਰ ਦਾ ਵੱਡਾ ਫੈਸਲਾ ; ਵਿਜੀਲੈਂਸ ਦੇ ਮੁਅੱਤਲ ਕੀਤੇ 2 ਅਧਿਕਾਰੀ ਕੀਤੇ ਬਹਾਲ

4 hours ago
LUDHIANA NEWS -ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਵਲੋਂ ਮਿੰਨੀ ਕਹਾਣੀ ਪਾਠ

LUDHIANA NEWS -ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਵਲੋਂ ਮਿੰਨੀ ਕਹਾਣੀ ਪਾਠ

4 hours ago
PATIALA NEWS -ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਦੀ ਨੌਜਵਾਨੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵੱਡਾ ਕਦਮ: ਵਿਧਾਇਕ ਗੁਰਲਾਲ ਘਨੌਰ

PATIALA NEWS -ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਦੀ ਨੌਜਵਾਨੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵੱਡਾ ਕਦਮ: ਵਿਧਾਇਕ ਗੁਰਲਾਲ ਘਨੌਰ

4 hours ago
PATIALA ਨੂੰ ਵੱਡੀ ਤੇ ਛੋਟੀ ਨਦੀ ਦੀ ਮਾਰ ਨਹੀਂ; ਨੱਥ ਚੂੜਾ ਚੜ੍ਹਾਉਣ ਵਾਲਿਆਂ ਵੱਲੋਂ ਦੀ ਪਈ ਮਾਰ : ਡਾ. ਬਲਬੀਰ ਸਿੰਘ

PATIALA ਨੂੰ ਵੱਡੀ ਤੇ ਛੋਟੀ ਨਦੀ ਦੀ ਮਾਰ ਨਹੀਂ; ਨੱਥ ਚੂੜਾ ਚੜ੍ਹਾਉਣ ਵਾਲਿਆਂ ਵੱਲੋਂ ਦੀ ਪਈ ਮਾਰ : ਡਾ. ਬਲਬੀਰ ਸਿੰਘ

5 hours ago
PUNJAB NEWS -ਯੁੱਧ ਨਸ਼ਿਆਂ ਵਿਰੁੱਧ  ਮੁਹਿੰਮ ਤਹਿਤ ਵਿਧਾਇਕ ਜਲਾਲਾਬਾਦ ਨੇ ਵੱਖ-ਵੱਖ ਪਿੰਡਾਂ ਵਿਖੇ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਕੀਤਾ ਜਾਗਰੂਕ

PUNJAB NEWS -ਯੁੱਧ ਨਸ਼ਿਆਂ ਵਿਰੁੱਧ  ਮੁਹਿੰਮ ਤਹਿਤ ਵਿਧਾਇਕ ਜਲਾਲਾਬਾਦ ਨੇ ਵੱਖ-ਵੱਖ ਪਿੰਡਾਂ ਵਿਖੇ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਕੀਤਾ ਜਾਗਰੂਕ

6 hours ago
Hindi News
English News
Sunday, May 18, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਿਤ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; 2 ਪਿਸਤੌਲਾਂ ਸਮੇਤ ਪੰਜ ਕਾਬੂ

August 14, 2023
in CRIME, ਖਬਰਾਂ, ਚੰਡੀਗੜ੍ਹ
ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਿਤ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; 2 ਪਿਸਤੌਲਾਂ ਸਮੇਤ ਪੰਜ ਕਾਬੂ

ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਿਤ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; 2 ਪਿਸਤੌਲਾਂ ਸਮੇਤ ਪੰਜ ਕਾਬੂ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ

– ਇਹ ਮੋਡਿਊਲ ਅਮਰੀਕਾ ਅਧਾਰਿਤ ਗੈਂਗਸਟਰ ਹਰਪ੍ਰੀਤ ਹੈਪੀ ਵੱਲੋਂ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਗੋਲਡੀ ਬਰਾੜ ਦੇ ਇਸ਼ਾਰੇ ‘ਤੇ ਚਲਾਇਆ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ

– ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਮਿੱਥ ਕੇ ਕਤਲ ਦੀ ਯੋਜਨਾ ਬਣਾ ਰਹੇ ਸਨ: ਡੀਜੀਪੀ ਪੰਜਾਬ

– ਜਾਂਚ ਤੋਂ ਖੁਲਾਸਾ ਹੋਇਆ ਹੈ ਕਿ ਮੁਲਜ਼ਮਾਂ ਨੇ ਗੈਂਗਸਟਰ ਹਰਪ੍ਰੀਤ ਹੈਪੀ ਵੱਲੋਂ ਦੱਸੇ ਸੂਬੇ ਦੇ ਟਾਰਗੇਟਾਂ ਦੀ ਰੇਕੀ ਵੀ ਕੀਤੀ: ਏਆਈਜੀ ਐਸਐਸਓ ਸੁਖਮਿੰਦਰ ਸਿੰਘ ਮਾਨ

ਚੰਡੀਗੜ੍ਹ/ਅੰਮ੍ਰਿਤਸਰ, 14 ਅਗਸਤ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇਕ ਹੋਰ ਅੱਤਵਾਦੀ ਮਾਡਿਊਲ ਜੋ ਅਮਰੀਕਾ ਅਧਾਰਿਤ ਲੋੜੀਂਦੇ ਗੈਂਗਸਟਰ ਹਰਪ੍ਰੀਤ ਉਰਫ਼ ਹੈਪੀ ਵੱਲੋਂ ਚਲਾਇਆ ਜਾ ਰਿਹਾ ਸੀ, ਦਾ ਪਰਦਾਫਾਸ਼ ਕਰਦਿਆਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਉਹਨਾਂ ਕੋਲੋਂ ਦੋ ਵਿਦੇਸ਼ੀ 9 ਐਮਐਮ ਪਿਸਤੌਲਾਂ ਸਮੇਤ ਗੋਲੀ-ਸਿੱਕਾ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗੈਂਗਸਟਰ ਹਰਪ੍ਰੀਤ ਹੈਪੀ ਪਾਕਿਸਤਾਨ ਅਧਾਰਿਤ ਲੋੜੀਂਦੇ ਅੱਤਵਾਦੀ ਹਰਵਿੰਦਰ ਉਰਫ਼ ਰਿੰਦਾ ਅਤੇ ਅਮਰੀਕਾ ਅਧਾਰਤ ਲੋੜੀਂਦੇ ਅੱਤਵਾਦੀ ਗੋਲਡੀ ਬਰਾੜ ਦੇ ਸੰਪਰਕ ਵਿੱਚ ਹੈ।

ਇਹ ਸਫ਼ਲਤਾ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ਮੌਕੇ ਅਤੇ ਪੰਜਾਬ ਪੁਲਿਸ ਵੱਲੋਂ ਚੈੱਕ ਗਣਰਾਜ (ਚੈੱਕੀਆ) ਦੇ ਗੁਰਦੇਵ ਸਿੰਘ ਉਰਫ਼ ਜੈਸਲ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਤਰਨ ਤਾਰਨ ਤੋਂ ਉਸਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਤਿੰਨ ਪਿਸਤੌਲਾਂ ਸਮੇਤ ਗੋਲਾ ਸਿੱਕਾ ਬਰਾਮਦ ਕਰਨ ਦੇ ਇਕ ਬਾਅਦ ਮਿਲੀ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਿੰਦਰ ਸਿੰਘ ਵਾਸੀ ਲੱਖੂਵਾਲ ਅੰਮ੍ਰਿਤਸਰ, ਗੁਰਪਿੰਦਰ ਸਿੰਘ ਉਰਫ਼ ਲਾਹੌਰੀਆ ਵਾਸੀ ਅਜਨਾਲਾ ਅੰਮ੍ਰਿਤਸਰ, ਲਵਪ੍ਰੀਤ ਸਿੰਘ ਵਾਸੀ ਅਜਨਾਲਾ ਅੰਮ੍ਰਿਤਸਰ, ਨਰਿੰਦਰ ਸਿੰਘ ਵਾਸੀ ਸੁੰਦਲ ਰਿਆਲੀ ਗੁਰਦਾਸਪੁਰ, ਅਤੇ ਸੁਖਮਨਪ੍ਰੀਤ ਸਿੰਘ ਉਰਫ ਜੀਵਨ ਵਾਸੀ ਅਜਨਾਲਾ ਅੰਮ੍ਰਿਤਸਰ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਗੈਂਗਸਟਰ ਹਰਪ੍ਰੀਤ ਹੈਪੀ ਵੱਲੋਂ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਨਵੇਂ ਬਣਾਏ ਗਰੋਹ ਰਾਹੀਂ ਸੂਬੇ ਦੇ ਪ੍ਰਮੁੱਖ ਸਿਆਸੀ ਅਤੇ ਸਮਾਜਿਕ-ਧਾਰਮਿਕ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਉਣ ਸਬੰਧੀ ਸੂਹ ‘ਤੇ ਕਾਰਾਵਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਇੱਕ ਵਿਸ਼ੇਸ਼ ਆਪਰੇਸ਼ਨ ਚਲਾਇਆ।
ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਗੈਂਗਸਟਰ ਹਰਪ੍ਰੀਤ ਹੈਪੀ ਦੇ ਮੋਡਿਊਲ ਦੇ ਹਥਿਆਰਬੰਦ ਸੰਚਾਲਕਾਂ ਵੱਲੋਂ ਅੰਮ੍ਰਿਤਸਰ ਵਿੱਚ ਮੀਟਿੰਗ ਕਰਨ ਦੀ ਭਰੋਸੇਮੰਦ ਸੂਚਨਾ ਦੇ ਆਧਾਰ ‘ਤੇ ਐਸ.ਐਸ.ਓ.ਸੀ ਅੰਮ੍ਰਿਤਸਰ ਦੀ ਵਿਸ਼ੇਸ਼ ਟੀਮ ਨੇ ਤੁਰੰਤ ਇਲਾਕੇ ਵਿੱਚ ਪਹੁੰਚ ਕੇ ਯੋਜਨਾਬੱਧ ਤਰੀਕੇ ਨਾਲ ਘੇਰਾਬੰਦੀ ਕਰਕੇ ਇਸ ਮੋਡਿਊਲ ਦੇ ਪੰਜ ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰ ਬਰਾਮਦ ਕੀਤੇ। ਉਨ੍ਹਾਂ ਅੱਗੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਸੂਬੇ ਵਿੱਚ ਮਿੱਥ ਕੇ ਕਤਲ ਕਰਨ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ।
ਮੁੱਢਲੀ ਤਫ਼ਤੀਸ਼ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵੱਲੋਂ ਹਾਲ ਹੀ ਵਿੱਚ ਗੈਂਗਸਟਰ ਹਰਪ੍ਰੀਤ ਹੈਪੀ ਵੱਲੋਂ ਹਰਵਿੰਦਰ ਰਿੰਦਾ ਦੀ ਮਦਦ ਨਾਲ ਭਾਰਤ-ਪਾਕਿ ਸਰਹੱਦ ਰਾਹੀਂ ਡਰੋਨ ਦੁਆਰਾ ਭੇਜੀ ਗਈ ਹਥਿਆਰਾਂ ਦੀ ਖੇਪ ਪ੍ਰਾਪਤ ਕੀਤੀ ਸੀ।
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਹਰਪ੍ਰੀਤ ਹੈਪੀ ਵੱਲੋਂ ਵੱਖ-ਵੱਖ ਚੈਨਲਾਂ ਰਾਹੀਂ ਭੇਜੀ ਗਈ ਵਿੱਤੀ ਸਹਾਇਤਾ ਵੀ ਮਿਲਦੀ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਮੁਲਜ਼ਮਾਂ ਵੱਲੋਂ ਗੈਂਗਸਟਰ ਹਰਪ੍ਰੀਤ ਹੈਪੀ ਵੱਲੋਂ ਨਿਰਧਾਰਤ ਕੀਤੇ ਗਏ ਪੰਜਾਬ ਦੇ ਟਾਰਗੇਟਾਂ ਦੀ ਰੇਕੀ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੂਰੇ ਅੱਤਵਾਦੀ ਨੈੱਟਵਰਕ ਦਾ ਪਤਾ ਲਗਾਉਣ ਅਤੇ ਉਨ੍ਹਾਂ ਚੈਨਲਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਜਿਨ੍ਹਾਂ ਰਾਹੀਂ ਹਰਪ੍ਰੀਤ ਹੈਪੀ ਨੇ ਹਥਿਆਰਾਂ ਦੀ ਖੇਪ ਅਤੇ ਆਪਣੇ ਸਾਥੀਆਂ ਲਈ ਵਿੱਤੀ ਸਹਾਇਤਾ ਦਾ ਪ੍ਰਬੰਧ ਕੀਤਾ ਸੀ।
ਇਸ ਸਬੰਧੀ ਐਫਆਈਆਰ ਨੰਬਰ 25 ਮਿਤੀ 12.08.2023 ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਧਾਰਾ 13, 17, 18 ਅਤੇ 20, ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 115 ਅਤੇ 120-ਬੀ ਅਤੇ ਆਰਮਜ਼ ਐਕਟ ਦੀ ਧਾਰਾ 25 ਤਹਿਤ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2025 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਰਾਜਸਥਾਨ ਨੂੰ 10 ਦੌੜਾਂ ਨਾਲ ਹਰਾਇਆ

IPL 2025 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਰਾਜਸਥਾਨ ਨੂੰ 10 ਦੌੜਾਂ ਨਾਲ ਹਰਾਇਆ

by Navjot
May 18, 2025
0

IPL 2025 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਰਾਜਸਥਾਨ ਨੂੰ 10 ਦੌੜਾਂ ਨਾਲ ਹਰਾਇਆ ਹਰਪ੍ਰੀਤ ਬਰਾੜ ਨੇ ਲਈਆਂ 3...

PUNJAB NEWS “ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

PUNJAB NEWS “ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

by Wishavwarta
May 18, 2025
0

"ਈਕੋਜ਼ ਆਫ ਦ ਸੋਲ" ਵਿੱਚ ਜਜ਼ਬਾਤਾਂ ਦਾ ਸੈਲਾਬ ਲੇਖਕਾ ਅਤੇ ਸਮਾਜ ਸੇਵੀ ਰਾਵੀ ਪੰਧੇਰ ਨੇ ਆਪਣਾ ਜਜ਼ਬਾਤੀ ਸਫ਼ਰ ਕੀਤਾ ਪੇਸ਼...

IPL 2025 : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

IPL 2025 : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

by Navjot
May 18, 2025
0

IPL 2025 : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ ਰਾਜਸਥਾਨ ਨੇ 9 ਓਵਰਾਂ ਵਿੱਚ ਗਵਾਈਆਂ 2 ਵਿਕਟਾਂ ਪੰਜਾਬ...

Breaking News : ਪੰਜਾਬ ਸਰਕਾਰ ਦਾ ਵੱਡਾ ਫੈਸਲਾ ; ਵਿਜੀਲੈਂਸ ਦੇ ਮੁਅੱਤਲ ਕੀਤੇ 2 ਅਧਿਕਾਰੀ ਕੀਤੇ ਬਹਾਲ

Breaking News : ਪੰਜਾਬ ਸਰਕਾਰ ਦਾ ਵੱਡਾ ਫੈਸਲਾ ; ਵਿਜੀਲੈਂਸ ਦੇ ਮੁਅੱਤਲ ਕੀਤੇ 2 ਅਧਿਕਾਰੀ ਕੀਤੇ ਬਹਾਲ

by Navjot
May 18, 2025
0

Breaking News : ਪੰਜਾਬ ਸਰਕਾਰ ਦਾ ਵੱਡਾ ਫੈਸਲਾ ਵਿਜੀਲੈਂਸ ਦੇ ਮੁਅੱਤਲ ਕੀਤੇ 2 ਅਧਿਕਾਰੀ ਕੀਤੇ ਬਹਾਲ   ਚੰਡੀਗੜ੍ਹ, 18ਮਈ(ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib-ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib-ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

May 15, 2025

ਬਦਲੀਆਂ

Punjab ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ, ਪੜੋ LIST

Breaking News : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 8 IAS  ਅਤੇ PCS ਅਧਿਕਾਰੀ ਕੀਤੇ ਇੱਧਰੋਂ ਉੱਧਰ

Breaking News : ਪੰਜਾਬ ਸਰਕਾਰ ਵੱਲੋਂ ਪਟਵਾਰੀਆਂ ਅਤੇ ਕਾਨੂੰਗੋਆਂ ਦੀਆਂ ਬਦਲੀਆਂ ;ਪੜ੍ਹੋ ਮੁਕੰਮਲ ਸੂਚੀ

PUNJAB : ਮਾਲ ਅਧਿਕਾਰੀਆਂ ਦੀ ਸਮੂਹਿਕ ਛੁੱਟੀ ਵਿਚਾਲੇ ਪੰਜਾਬ ਸਰਕਾਰ ਨੇ 177 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 58 ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

AAP Government ਵੱਲੋਂ 117 ਵਿਧਾਨ ਸਭਾਵਾਂ ਵਿੱਚ ਕੱਢੀਆਂ 351 ‘ਨਸ਼ਾ ਮੁਕਤੀ ਯਾਤਰਾਵਾਂ’ 2 ਲੱਖ ਤੋਂ ਵੱਧ ਲੋਕਾਂ ਨੇ ਨਸ਼ੇ ਦੇ ਖਿਲਾਫ ਬੁਲੰਦ ਕੀਤੀ ਆਵਾਜ਼

by Wishavwarta
May 18, 2025
0

ਪੰਜਾਬ ਦਾ ਹਰ ਇਕ ਕੋਨਾ ਹੋਵੇਗਾ ਨਸ਼ਾ ਮੁਕਤ – ਮਨੀਸ਼ ਸਿਸੋਦੀਆ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਪੰਜਾਬ ਵਿੱਚ ਖੁਸ਼ਹਾਲੀ ਲਿਆਂਦੀ...

Most Popular

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ – ਉੱਧਰ

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ – ਉੱਧਰ

by Navjot
May 3, 2025
0

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ - ਉੱਧਰ ਪੜ੍ਹੋ, ਮੁਕੰਮਲ ਸੂਚੀ   ਚੰਡੀਗੜ੍ਹ, 3ਮਈ(ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 