ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਮਾਨ ਨੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ
ਚੰਡੀਗੜ੍ਹ,15ਅਗਸਤ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੁਤੰਤਰਤਾ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਪਟਿਆਲਾ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਨਿਭਾਈ। ਉਹਨਾਂ ਨੇ ਇਸ ਸਮਾਗਮ ਦੀਆਂ ਤਸਵੀਰਾਂ ਵੀ ਸ਼ੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆ ਹਨ। ਉਹਨਾਂ ਨੇ ਲਿਖਿਆ “ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਵਿਖੇ ਦੇਸ਼ ਦਾ ਕੌਮੀ ਝੰਡਾ ਤਿਰੰਗਾ ਫਹਿਰਾਇਆ…ਸ਼ਹੀਦਾਂ ਦੇ ਸੁਪਨਿਆਂ ਦੀ ਆਜ਼ਾਦੀ ਅਸੀਂ ਸਰਕਾਰ ਦੀਆਂ ਲੋਕ ਪੱਖੀ ਯੋਜਨਾਵਾਂ ਰਾਹੀਂ ਘਰ-ਘਰ ਤੱਕ ਪਹੁੰਚਾਉਣ ‘ਚ ਲੱਗੇ ਹੋਏ ਹਾਂ… ਆਜ਼ਾਦੀ ਦੇ ਪਰਵਾਨਿਆਂ ਨੂੰ ਦਿਲੋਂ ਸਲਾਮ ਕਰਦੇ ਹਾਂ…ਸਾਰਿਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਬਹੁਤ-ਬਹੁਤ ਵਧਾਈਆਂ…”
ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਵਿਖੇ ਦੇਸ਼ ਦਾ ਕੌਮੀ ਝੰਡਾ ਤਿਰੰਗਾ ਫਹਿਰਾਇਆ…ਸ਼ਹੀਦਾਂ ਦੇ ਸੁਪਨਿਆਂ ਦੀ ਆਜ਼ਾਦੀ ਅਸੀਂ ਸਰਕਾਰ ਦੀਆਂ ਲੋਕ ਪੱਖੀ ਯੋਜਨਾਵਾਂ ਰਾਹੀਂ ਘਰ-ਘਰ ਤੱਕ ਪਹੁੰਚਾਉਣ ‘ਚ ਲੱਗੇ ਹੋਏ ਹਾਂ…
ਆਜ਼ਾਦੀ ਦੇ ਪਰਵਾਨਿਆਂ ਨੂੰ ਦਿਲੋਂ ਸਲਾਮ ਕਰਦੇ ਹਾਂ…ਸਾਰਿਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਬਹੁਤ-ਬਹੁਤ ਵਧਾਈਆਂ… pic.twitter.com/JLJsnIzj70
— Bhagwant Mann (@BhagwantMann) August 15, 2023