ਨਵੀਂ ਦਿੱਲੀ, 19 ਸਤੰਬਰ (ਵਿਸ਼ਵ ਵਾਰਤਾ) : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਾਂਗਰਸ ਦੀ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ| ਇਸ ਦੌਰਾਨ ਸੂਤਰਾਂ ਦਾ ਕਹਿਣਾ ਹੈ ਕਿ ਪਾਰਟੀ ਨੇ ਗੁਰਦਾਸਪੁਰ ਦੀ 11 ਅਕਤੂਬਰ ਨੂੰ ਹੋ ਰਹੀ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦੇ ਨਾਂਅ ਉਤੇ ਮੋਹਰ ਲਾ ਦਿੱਤੀ ਹੈ| ਦੂਸਰੇ ਪਾਸੇ ਸੁਨੀਲ ਜਾਖੜ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਦੱਸਿਆ ਹੈ ਕਿ ਬੁੱਧਵਾਰ ਤੱਕ ਪਾਰਟੀ ਵੱਲੋਂ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਦਿੱਤਾ ਜਾਵੇਗਾ|
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨਾਲ ਗੁਰਦਾਸਪੁਰ ਜ਼ਿਮਨੀ ਚੋਣ ਦੇ ਉਮੀਦਵਾਰ ਬਾਰੇ ਵਿਚਾਰ-ਵਟਾਂਦਰਾ ਕੀਤਾ ਸੀ|
ਇਹ ਵੀ ਜ਼ਿਕਰਯੋਗ ਹੈ ਕਿ ਗੁਰਦਾਸਪੁਰ ਜ਼ਿਮਨੀ ਚੋਣ 11 ਅਕਤੂਬਰ ਨੂੰ ਹੋਣ ਜਾ ਰਹੀ ਹੈ| ਇਹ ਸੀਟ ਭਾਜਪਾ ਆਗੂ ਵਿਨੋਦ ਖੰਨਾ ਦੇ ਦੇਹਾਂਤ ਨਾਲ ਖਾਲੀ ਹੋਈ ਸੀ|
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ ਸਰਕਾਰ-ਸਨਅਤਕਾਰ ਮਿਲਣੀ ਦਾ...