ਸੁਪਰੀਮ ਕੋਰਟ ‘ਚ ਸੰਸਦ ਦੇ ਉਦਘਾਟਨ ‘ਤੇ ਸੁਣਵਾਈ ਅੱਜ

48
Advertisement

ਸੁਪਰੀਮ ਕੋਰਟ ‘ਚ ਸੰਸਦ ਦੇ ਉਦਘਾਟਨ ‘ਤੇ ਸੁਣਵਾਈ ਅੱਜ

ਚੰਡੀਗੜ੍ਹ,26ਮਈ(ਵਿਸ਼ਵ ਵਾਰਤਾ)- ਸੰਸਦ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਰਵਾਉਣ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਵਕੀਲ ਜਯਾ ਸੁਕਿਨ ਨੇ ਵੀਰਵਾਰ ਨੂੰ ਇਹ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ‘ਚ ਉਨ੍ਹਾਂ ਕਿਹਾ ਕਿ ਲੋਕ ਸਭਾ ਸਕੱਤਰੇਤ ਨੇ ਰਾਸ਼ਟਰਪਤੀ ਨੂੰ ਉਦਘਾਟਨ ਲਈ ਸੱਦਾ ਨਾ ਦੇ ਕੇ ਸੰਵਿਧਾਨ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਨਿਯੁਕਤੀ ਰਾਸ਼ਟਰਪਤੀ ਦੁਆਰਾ ਕੀਤੀ ਜਾਂਦੀ ਹੈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਸਲਾਹ ‘ਤੇ ਮੰਤਰੀਆਂ ਦੀ ਨਿਯੁਕਤੀ ਕੀਤੀ ਜਾਂਦੀ ਹੈ। ਰਾਸ਼ਟਰਪਤੀ ਕੋਲ ਸੰਵਿਧਾਨਕ ਅਧਿਕਾਰੀਆਂ ਦੀ ਨਿਯੁਕਤੀ ਦਾ ਅਧਿਕਾਰ ਹੈ। ਅਜਿਹੇ ‘ਚ ਉਨ੍ਹਾਂ ਨੂੰ ਨਵੀਂ ਸੰਸਦ ਦੇ ਉਦਘਾਟਨ ‘ਤੇ ਸੱਦਾ ਨਾ ਦੇਣਾ ਰਾਸ਼ਟਰਪਤੀ ਅਹੁਦੇ ਦਾ ਅਪਮਾਨ ਹੈ। 

Advertisement