Advertisement
ਸੁਪਰੀਮ ਕੋਰਟ ਨੂੰ ਮਿਲੇ 2 ਨਵੇਂ ਜੱਜ
ਚੰਡੀਗੜ੍ਹ,20ਮਈ(ਵਿਸ਼ਵ ਵਾਰਤਾ)- ਸੁਪਰੀਮ ਕੋਰਟ ਨੂੰ ਦੋ ਨਵੇਂ ਜੱਜ ਮਿਲ ਗਏ ਹਨ। ਸ਼ੁੱਕਰਵਾਰ ਨੂੰ ਚੀਫ ਜਸਟਿਸ ਡੀ.ਵਾਈ.ਚੰਦਰਚੂੜ ਨੇ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਸੀਨੀਅਰ ਵਕੀਲ ਕਲਪਤੀ ਵੈਂਕਟਰਮਨ ਵਿਸ਼ਵਨਾਥਨ ਨੂੰ ਸੁਪਰੀਮ ਕੋਰਟ ਦੇ ਜੱਜਾਂ ਦੇ ਤੌਰ ਤੇ ਅਹੁਦੇ ਦੀ ਸਹੁੰ ਚੁਕਾਈ। ਜਸਟਿਸ ਚੰਦਰਚੂੜ ਨੇ ਸੁਪਰੀਮ ਕੋਰਟ ਦੇ ਆਡੀਟੋਰੀਅਮ ਵਿੱਚ ਆਯੋਜਿਤ ਸਹੁੰ-ਚੁੱਕ ਸਮਾਰੋਹ ‘ਚ ਨਵੇਂ ਜੱਜਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਜਸਟਿਸ ਪ੍ਰਸ਼ਾਂਤ ਮਿਸ਼ਰਾ ਅਤੇ ਜਸਟਿਸ ਕਲਪਤੀ ਵੈਂਕਟਰਮਨ ਵਿਸ਼ਵਨਾਥਨ ਦੇ ਸਹੁੰ ਚੁੱਕਣ ਦੇ ਨਾਲ ਹੀ ਸੁਪਰੀਮ ਕੋਰਟ ‘ਚ ਜੱਜਾਂ ਦੀ ਗਿਣਤੀ ਵਧ ਕੇ 34 ਹੋ ਗਈ ਹੈ, ਜੋ ਇਸ ਦੀ ਮਨਜ਼ੂਰਸ਼ੁਦਾ ਗਿਣਤੀ ਹੈ।
Advertisement