ਸੁਪਰੀਮ ਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਪਟੀਸ਼ਨ ਤੇ ਸੁਣਵਾਈ ਲਈ ਦਿੱਤਾ ਹਾਈ ਕੋਰਟ ਨੂੰ ਦਿੱਤਾ2 ਹਫਤਿਆਂ ਦਾ ਸਮਾਂ
ਚੰਡੀਗੜ੍ਹ,4 ਮਾਰਚ(ਵਿਸ਼ਵ ਵਾਰਤਾ)- ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਪਟੀਸ਼ਨ ‘ਤੇ 2 ਹਫਤਿਆਂ ਦੇ ਅੰਦਰ ਫੈਸਲਾ ਕਰਨ ਲਈ ਕਿਹਾ ਹੈ। ਦੱਸ ਦਈਏ ਸੁਮੇਧ ਸੈਣੀ ਨੇ ਪਟੀਸ਼ਨ ਪਾਈ ਹੋਈ ਹੈ ਕਿ ਕਿ ਉਹਨਾਂ ਖਿਲਾਫ ਲਟਕਦੇ ਸਾਰੇ ਅਪਰਾਧਿਕ ਮਾਮਲਿਆਂ ਨੂੰ ਸੀਬੀਆਈ ਨੂੰ ਟਰਾਂਸਫਰ ਕੀਤਾ ਜਾਵੇ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਕਿਹਾ ਕਿ ਉਹ ਜਾਂ ਤਾਂ ਇਸ ਮਾਮਲੇ ਦੀ ਸੁਣਵਾਈ ਖੁਦ ਕਰਨ ਜਾਂ ਕਿਸੇ ਹੋਰ ਬੈਂਚ ਨੂੰ ਸੌਂਪਣ।