ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਤੋਂ ਵੱਖ ਹੋਏ ਭੁਪਿੰਦਰ ਸਿੰਘ ਮਾਨ
ਹਮੇਸ਼ਾਂ ਕਿਸਾਨਾਂ ਦੇ ਨਾਲ ਖੜ੍ਹਾ ਹਾਂ-ਮਾਨ
ਨਵੀਂ ਦਿੱਲੀ, 14ਜਨਵਰੀ(ਵਿਸ਼ਵ ਵਾਰਤਾ)- ਖੇਤੀ ਕਾਨੂੰਨਾਂ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਚਾਰ ਮੈਂਬਰੀ ਕਮੇਟੀ ਵਿੱਚੋਂ ਭੁਪਿੰਦਰ ਸਿੰਘ ਮਾਨ ਖੁਦ ਵੱਖ ਹੋ ਗਏ ਹਨ। ਉਹਨਾਂ ਨੇ ਕਿਹਾ ਕਿ ਉਹ ਹਮੇਸ਼ਾਂ ਕਿਸਾਨਾਂ ਦੇ ਹੱਕ ਵਿੱਚ ਖੜੇ ਹਨ । ਉਹ ਦੇਸ਼ ਦੇ ਕਿਸਾਨਾਂ ਅਤੇ ਪੰਜਾਬ ਲਈ ਕੋਈ ਵੀ ਅਹੁਦਾ ਛੱਡਣ ਲਈ ਤਿਆਰ ਹਨ।