ਗੁਰਦਾਸਪੁਰ, 10 ਅਕਤੂਬਰ (ਵਿਸ਼ਵ ਵਾਰਤਾ) – ਜਬਰ ਜਨਾਹ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਅਕਾਲੀ ਮੰਤਰੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਸੁੱਚਾ ਸਿੰਘ ਲੰਗਾਹ ਨੂੰ ਅੱਜ ਮਾਣਯੋਗ ਅਦਾਲਤ ਨੇ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ| ਲੰਗਾਹ ਨੂੰ ਇਕ ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਭਾਰੀ ਸੁਰੱਖਿਆ ਹੇਠ ਮਾਣਯੋਗ ਮੋਹਿਤ ਬਾਂਸਲ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਉਨ੍ਹਾਂ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ਤੇ ਭੇਜਣ ਦਾ ਫੈਸਲਾ ਸੁਣਾਇਆ ਗਿਆ|
ਦੱਸਣਯੋਗ ਹੈ ਕਿ ਪਿਛਲੇ ਮਹੀਨੇ ਇਕ ਵਿਧਵਾ ਨੇ ਲੰਗਾਹ ਖਿਲਾਫ ਜਬਰ ਜਨਾਹ ਦਾ ਕੇਸ ਦਰਜ ਕਰਾਇਆ ਸੀ| ਸੁੱਚਾ ਸਿੰਘ ਲੰਗਾਹ ਵੱਲੋਂ ਮਾਣਯੋਗ ਸੀ.ਜੇ.ਐਮ ਮੋਹਿਤ ਬਾਂਸਲ ਦੀ ਕੋਰਟ ਵਿਚ ਆਤਮ ਸਮਰਪਣ ਕਰਨ ਮਗਰੋਂ 9 ਅਕਤੂਬਰ ਤੱਕ 5 ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜਿਆ ਸੀ ਅਤੇ ਕੱਲ੍ਹ ਸੋਮਵਾਰ ਨੂੰ ਸੁੱਚਾ ਸਿੰਘ ਲੰਗਾਹ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਉਨ੍ਹਾਂ ਦੇ ਰਿਮਾਂਡ ਵਿਚ ਇਕ ਦਿਨ ਦਾ ਵਾਧਾ ਕੀਤਾ ਗਿਆ ਸੀ|
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ ਸਰਕਾਰ-ਸਨਅਤਕਾਰ ਮਿਲਣੀ ਦਾ...