ਗੁਰਦਾਸਪੁਰ, 4 ਅਕਤੂਬਰ (ਵਿਸ਼ਵ ਵਾਰਤਾ) : ਸਾਬਕਾ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਨੇ ਅੱਜ ਆਤਮ ਸਮਰਪਣ ਕਰ ਦਿੱਤਾ| ਉਨ੍ਹਾਂ ਨੇ ਗੁਰਦਾਸਪੁਰ ਦੀ ਸੀ.ਜੇ.ਐਮ ਅਦਾਲਤ ਵਿਚ ਆਪਣੇ ਵਕੀਲਾਂ ਦੁਆਰਾ ਆਤਮ ਸਮਰਪਣ ਕੀਤਾ, ਜਿਥੇ ਅਦਾਲਤ ਨੇ ਉਨ੍ਹਾਂ ਨੂੰ 9 ਅਕਤੂਬਰ ਤੱਕ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ|
ਦੱਸਣਯੋਗ ਹੈ ਕਿ ਸੁੱਚਾ ਸਿੰਘ ਖਿਲਾਫ ਜਬਰ-ਜਨਾਹ ਅਤੇ ਧੋਖਾਧੜੀ ਅਧੀਨ ਕੇਸ ਦਰਜ ਕੀਤਾ ਗਿਆ ਹੈ| ਕੱਲ੍ਹ ਗੁਰਦਾਸਪੁਰ ਪੁਲਿਸ ਨੇ ਸੁੱਚਾ ਸਿੰਘ ਲੰਗਾਹ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਸੀ| ਇਕ ਸਿਪਾਹੀ ਮਹਿਲਾ ਦੀ ਸ਼ਿਕਾਇਤ ਉਤੇ ਸੁੱਚਾ ਸਿੰਘ ਲੰਗਾਹ ਖਿਲਾਫ ਜਬਰ ਜਨਾਹ ਦਾ ਮਾਮਲਾ ਰਜ ਕੀਤਾ ਗਿਆ ਹੈ|
BREAKING NEWS : ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਅਜਨਾਲਾ ਅਦਾਲਤ ‘ਚ ਕੀਤਾ ਗਿਆ ਪੇੇਸ਼ ; ਮਿਲਿਆ 4 ਦਿਨ ਦਾ ਰਿਮਾਂਡ
BREAKING NEWS : ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਅਜਨਾਲਾ ਅਦਾਲਤ ‘ਚ ਕੀਤਾ ਗਿਆ ਪੇੇਸ਼ ; ਮਿਲਿਆ 4 ਦਿਨ ਦਾ ਰਿਮਾਂਡ...