Advertisement
ਚੰਡੀਗੜ, 17 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਨੇ ਰਾਜ ਸੂਚਨਾ ਕਮਿਸ਼ਨਰ ਅਲਵਿੰਦਰਪਾਲ ਸਿੰਘ ਪੱਖੋਕੇ ਨੂੰ ਉਨਾਂ ਦੇ ਅਹੁਦੇ ਤੋਂ ਭਾਰਮੁਕਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨਾਂ ਦੀਆਂ ਸੇਵਾਵਾਂ 19 ਅਕਤੂਬਰ, 2017 ਤੋਂ ਖਤਮ ਹੋ ਜਾਣਗੀਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਚਨਾ ਦੇ ਅਧਿਕਾਰ ਐਕਟ, 2005 ਦੇ ਸੈਕਸ਼ਨ 16 (2) ਤਹਿਤ ਅਲਵਿੰਦਰਪਾਲ ਸਿੰਘ ਪੱਖੋਕੇ ਨੂੰ 19-10-17 ਨੂੰ 65 ਸਾਲ ਦੀ ਉਮਰ ਪੂਰੀ ਕਰਨ ‘ਤੇ ਬਾਅਦ-ਦੁਪਹਿਰ ਭਾਰਮੁਕਤ ਕੀਤਾ ਗਿਆ ਹੈ। ਇਸ ਸਬੰਧੀ ਹੁਕਮ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਜਾਰੀ ਕਰ ਦਿੱਤੇ ਗਏ ਹਨ।
Advertisement