• Latest
  • Trending
ਸੂਬਾ ਕਮੇਟੀ ਦੀ ਮੀਟਿੰਗ ‘ਚ ਬੀਕੇਯੂ-ਡਕੌਂਦਾ ਨੇ ਵਿਚਾਰੇ ਅਹਿਮ ਮੁੱਦੇ

ਸੂਬਾ ਕਮੇਟੀ ਦੀ ਮੀਟਿੰਗ ‘ਚ ਬੀਕੇਯੂ-ਡਕੌਂਦਾ ਨੇ ਵਿਚਾਰੇ ਅਹਿਮ ਮੁੱਦੇ

3 years ago
Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ

23 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

44 minutes ago
International: ਡੋਨਾਲਡ ਟਰੰਪ ਦੇ ਵੱਡੇ ਪੁੱਤ ਟਰੰਪ ਜੂਨੀਅਰ ਨੇ ਕੀਤੀ ਤੀਜੀ ਮੰਗਣੀ

International: ਡੋਨਾਲਡ ਟਰੰਪ ਦੇ ਵੱਡੇ ਪੁੱਤ ਟਰੰਪ ਜੂਨੀਅਰ ਨੇ ਕੀਤੀ ਤੀਜੀ ਮੰਗਣੀ

2 hours ago
Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: ‘ਆਪ’ ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ

Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: ‘ਆਪ’ ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ

2 hours ago
IPL ਨਿਲਾਮੀ: ਪੰਜਾਬ ਨੇ 8 ਕਰੋੜ ਵਿੱਚ ਚਾਰ ਖਿਡਾਰੀ ਖਰੀਦੇ

IPL ਨਿਲਾਮੀ: ਪੰਜਾਬ ਨੇ 8 ਕਰੋੜ ਵਿੱਚ ਚਾਰ ਖਿਡਾਰੀ ਖਰੀਦੇ

2 hours ago
Punjab: ਮੁੱਖ ਮੰਤਰੀ ਮਾਨ ਨੇ ਗੈਂਗਸਟਰਾਂ ਨੂੰ ਦਿੱਤੀ ਚੇਤਾਵਨੀ

Punjab: ਮੁੱਖ ਮੰਤਰੀ ਮਾਨ ਨੇ ਗੈਂਗਸਟਰਾਂ ਨੂੰ ਦਿੱਤੀ ਚੇਤਾਵਨੀ

3 hours ago
Winter Session : ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ 13ਵਾਂ ਦਿਨ 

Winter Session : ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ 13ਵਾਂ ਦਿਨ 

4 hours ago
Majithia ਨੇ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ

Majithia ਨੇ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ

4 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

4 hours ago
Punjab Weather: ਪੰਜਾਬ ਅਤੇ ਚੰਡੀਗੜ੍ਹ ‘ਚ ਤਿੰਨ ਦਿਨਾਂ ਲਈ ਸੰਘਣੀ ਧੁੰਦ ਦੀ ਚੇਤਾਵਨੀ

Punjab Weather: ਪੰਜਾਬ ਅਤੇ ਚੰਡੀਗੜ੍ਹ ‘ਚ ਤਿੰਨ ਦਿਨਾਂ ਲਈ ਸੰਘਣੀ ਧੁੰਦ ਦੀ ਚੇਤਾਵਨੀ

4 hours ago
Punjab: ਲੁਧਿਆਣਾ ਕੇਂਦਰੀ ਜੇਲ੍ਹ ‘ਚ ਝੜਪ ! ਦੋ ਪੁਲਿਸ ਅਫਸਰ ਹੋਏ ਜ਼ਖਮੀ

Punjab: ਲੁਧਿਆਣਾ ਕੇਂਦਰੀ ਜੇਲ੍ਹ ‘ਚ ਝੜਪ ! ਦੋ ਪੁਲਿਸ ਅਫਸਰ ਹੋਏ ਜ਼ਖਮੀ

4 hours ago
Punjab: ਪੰਜਾਬ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜੇ ਅੱਜ: ਵੋਟਾਂ ਦੀ ਗਿਣਤੀ ਸ਼ੁਰੂ

Punjab: ਪੰਜਾਬ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜੇ ਅੱਜ: ਵੋਟਾਂ ਦੀ ਗਿਣਤੀ ਸ਼ੁਰੂ

4 hours ago
Hindi News
English News
Wednesday, December 17, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

ਸੂਬਾ ਕਮੇਟੀ ਦੀ ਮੀਟਿੰਗ ‘ਚ ਬੀਕੇਯੂ-ਡਕੌਂਦਾ ਨੇ ਵਿਚਾਰੇ ਅਹਿਮ ਮੁੱਦੇ

December 6, 2022
in ਖਬਰਾਂ
ਸੂਬਾ ਕਮੇਟੀ ਦੀ ਮੀਟਿੰਗ ‘ਚ ਬੀਕੇਯੂ-ਡਕੌਂਦਾ ਨੇ ਵਿਚਾਰੇ ਅਹਿਮ ਮੁੱਦੇ
ਸੂਬਾ ਕਮੇਟੀ ਦੀ ਮੀਟਿੰਗ ‘ਚ ਬੀਕੇਯੂ-ਡਕੌਂਦਾ ਨੇ ਵਿਚਾਰੇ ਅਹਿਮ ਮੁੱਦੇ
ਕਿਸਾਨ-ਅੰਦੋਲਨ ਦੇ ਦੂਜੇ ਪੜਾਅ ਦੇ ਸੰਘਰਸ਼ ਲਈ ਵਿਉਂਤਬੰਦੀ
ਪੜ੍ਹੋ, ਕਦੋਂ ਹੋਵੇਗੀ ਸੰਯੁਕਤ ਕਿਸਾਨ ਮੋਰਚਾ ਦੀ ਕੌਮੀ ਮੀਟਿੰਗ 
ਬਰਨਾਲਾ 6 ਦਸੰਬਰ(ਵਿਸ਼ਵ ਵਾਰਤਾ)-ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੀ ਸੂਬਾ ਕਮੇਟੀ ਦੀ ਅਹਿਮ ਮੀਟਿੰਗ ਤਰਕਸ਼ੀਲ ਭਵਨ, ਬਰਨਾਲਾ ‘ਚ ਹੋਈ। 
ਮੀਟਿੰਗ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਮੰਗਾਂ ‘ਤੇ ਚਰਚਾ ਕਰਦਿਆਂ ਕਿਸਾਨ-ਅੰਦੋਲਨ ਦੇ ਦੂਜੇ ਪੜਾਅ ਦੇ ਸੰਘਰਸ਼ ਲਈ ਵਿਉਂਤਬੰਦੀ ਕੀਤੀ ਗਈ। ਕਿਸਾਨ-ਆਗੂਆਂ ਨੇ ਕਿਹਾ ਕਿ ਬੀਕੇਯੂ-ਏਕਤਾ (ਡਕੌਂਦਾ) ਦੀ ਅਗਵਾਈ ਹੇਠ ਪੱਖੋ-ਕੈਂਚੀਆਂ ਟੌਲ ਪਲਾਜ਼ੇ ‘ਤੇ ਲੱਗੇ ਮੋਰਚੇ ਨੂੰ 100 ਦਿਨ ਪੂਰੇ ਹੋ ਗਏ ਹਨ, ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੀ ਸਹਿਮਤ ਸਨ ਕਿ ਇਹ ਟੌਲ-ਪਲਾਜ਼ਾ ਨਜਾਇਜ਼ ਲੱਗਿਆ ਹੈ, ਪ੍ਰੰਤੂ ਹੁਣ ਸੱਤਾ ‘ਚ ਆਉਣ ਤੋਂ ਬਾਅਦ ਉਹ ਇਹ ਮੁੱਦਾ ਮਨੋਂ ਵਿਸਾਰੀ ਬੈਠੇ ਹਨ, ਜਿਸਤੋਂ ਸਪੱਸ਼ਟ ਹੈ ਕਿ ਪੰਜਾਬ ਸਰਕਾਰ ਕਾਰਪੋਰੇਟ-ਘਰਾਣਿਆਂ ਦੇ ਦਬਾਅ ਹੇਠ ਕੰਮ ਕਰ ਰਹੀ ਹੈ।
ਕਿਸਾਨ-ਆਗੂਆਂ ਵੱਲੋਂ ਪੰਜਾਬ ਸਰਕਾਰ ਤੋਂ ਕਿਸਾਨ-ਅੰਦੋਲਨ ਦੇ ਸ਼ਹੀਦਾਂ ਦੀ ਯਾਦਗਾਰ ਸਥਾਪਤ ਕਰਨ ਦੀ ਮੰਗ ਵੀ ਕੀਤੀ ਗਈ।
ਮੀਟਿੰਗ ਦੌਰਾਨ ਸ਼ੋਸ਼ਲ-ਮੀਡੀਆ ਨੂੰ ਬਹਿਸ ਲਈ ਸਾਰਥਕ ਮੰਚ ਨਾ ਸਮਝਦਿਆਂ ਫੈਸਲਾ ਕੀਤਾ ਗਿਆ ਕਿ ਫੇਸਬੁੱਕ ਜਾਂ ਹੋਰਨਾਂ ਸੋਸ਼ਲ-ਮੀਡੀਆ ਪਲੇਟਫਾਰਮ ਨੂੰ ਬਹਿਸ ਦਾ ਮੰਚ ਨਾ ਬਣਾਇਆ ਜਾਵੇ। ਦੂਜੇ ਅਹਿਮ ਫੈਸਲੇ ਤਹਿਤ ਬਠਿੰਡਾ ਜਿਲ੍ਹੇ ਦੀ ਨਵੀਂ ਚੁਣੀ ਗਈ ਆਰਜੀ ਕਮੇਟੀ ਨੂੰ ਨਾਮੰਜੂਰ ਕਰਦਿਆਂ ਪੁਰਾਣੀ ਜਿਲ੍ਹਾ ਕਮੇਟੀ ਕਾਇਮ ਰੱਖੀ ਗਈ, ਅਤੇ ਫੰਡਾਂ ਦੀ ਦੁਰਵਰਤੋਂ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜਿਲ੍ਹਾ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ ਨੂੰ ਮੁਅੱਤਲ ਰੱਖਿਆ ਗਿਆ ਅਤੇ ਦੋਸ਼ਾਂ ਦੀ ਜਾਂਚ ਲਈ ਨਵੀਂ ਬਣਾਈ 7 ਮੈਂਬਰੀ ਕਮੇਟੀ ਨੂੰ ਸਮਾਂਬੱਧ ਰਿਪੋਰਟ ਦੇਣ ਲਈ ਨਿਰਦੇਸ਼ ਦਿੱਤੇ ਗਏ, ਇਸ ਜਾਂਚ ਦੀ ਰਿਪੋਰਟ ਤਹਿਤ ਹੀ ਬਲਦੇਵ ਸਿੰਘ ਭਾਈਰੂਪਾ ‘ਤੇ ਅਨੁਸ਼ਾਸਨੀ ਕਾਰਵਾਈ ਦਾ ਫੈਸਲਾ ਕੀਤਾ ਜਾਵੇਗਾ।
ਇਸ ਤੋਂ ਅੱਗੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਗੁਰਮੀਤ ਸਿੰਘ ਭੱਟੀਵਾਲ, ਦਰਸ਼ਨ ਸਿੰਘ ਰਾਏਸਰ, ਪ੍ਰੈੱਸ ਸਕੱਤਰ ਬਲਵੰਤ ਸਿੰਘ ਉੱਪਲੀ, ਖਜ਼ਾਨਚੀ ਰਾਮ ਸਿੰਘ ਮਟੋਰੜਾ ਅਤੇ ਵਿਸ਼ੇਸ਼ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਕਿਹਾ ਕਿ 8 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਕੌਮੀ ਮੀਟਿੰਗ  ਕਰਨਾਲ ‘ਚ ਹੋਵੇਗੀ, ਜਿਸ ਦੌਰਾਨ ਅਗਲੇ ਪ੍ਰੋਗਰਾਮਾਂ ਦਾ ਐਲਾਨ ਕੀਤਾ ਜਾਵੇਗਾ। 11 ਦਸੰਬਰ ਤੱਕ ਸੰਸਦ ਮੈਂਬਰਾਂ ਨੂੰ ਚਿਤਾਵਨੀ-ਪੱਤਰ ਸੌਂਪੇ ਜਾਣਗੇ ਅਤੇ ਅਪੀਲ ਕੀਤੀ ਜਾਵੇਗੀ ਕਿ ਉਹ 29 ਦਸੰਬਰ ਤੱਕ ਚੱਲਣ ਵਾਲੇ ਸੰਸਦ ਦੇ ਇਜਲਾਸ ਦੌਰਾਨ ਜ਼ੋਰ-ਸ਼ੋਰ ਨਾਲ ਕਿਸਾਨੀ-ਮੰਗਾਂ ਉਠਾਉਣ। 11 ਦਸੰਬਰ ਨੂੰ  ਕਿਸਾਨ-ਅੰਦੋਲਨ ਦੀ ਜਿੱਤ ਦੀ ਪਹਿਲੀ ਵਰ੍ਹੇਗੰਢ ਵੀ ਮਨਾਈ ਜਾਵੇਗੀ।
ਮੀਟਿੰਗ ਦੌਰਾਨ ਆਗੂਆਂ ਨੇ ਸੰਗਰੂਰ ‘ਚ ਮੁੱਖ-ਮੰਤਰੀ ਭਗਵੰਤ ਮਾਨ ਦੀ ਕੋਠੀ ਸਾਹਮਣੇ ਰੋਸ-ਮੁਜ਼ਾਹਰਾ ਕਰ ਰਹੇ ਮਜ਼ਦੂਰਾਂ ‘ਤੇ ਹੋਏ ਪੁਲਿਸ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ ਗਈ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਮਜ਼ਦੂਰ ਆਗੂਆਂ ਦੀਆਂ ਮੰਗਾਂ ਦੀ ਛੇਤੀ ਸੁਣਵਾਈ ਕਰਕੇ ਮੰਗਾਂ ਮੰਨੀਆਂ ਜਾਣ। ਕਿਸਾਨ-ਆਗੂਆਂ ਨੇ ਜਥੇਬੰਦੀ ਦੀ ਸ਼ਮੂਲੀਅਤ ‘ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇ ਦੇਸ਼ ਵਿਆਪੀ ਸੱਦੇ ’ਤੇ ਪੰਜਾਬ ਦੀਆਂ 33 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ 26 ਨਵੰਬਰ ਨੂੰ ਪੰਜਾਬ ਦੇ ਹਜ਼ਾਰਾਂ ਕਿਸਾਨਾਂ ਨੇ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਰਾਜ ਭਵਨ ਵੱਲ ਮਾਰਚ ਕਰਕੇ ਦੂਜੇ ਪੜਾਅ ਦੇ ਸੰਘਰਸ਼ ਦੀ ਸ਼ੁਰੂਆਤ ਦੀ ਜ਼ੋਰਦਾਰ ਧਮਕ ਪਾਈ ਹੈ।
ਕਿਸਾਨ-ਆਗੂ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਲਖੀਮਪੁਰ ਖੀਰੀ ਮਾਮਲੇ ‘ਚ ਸਥਾਨਕ ਕੋਰਟ ਨੇ ਆਸ਼ੀਸ਼ ਮਿਸ਼ਰਾ ਅਤੇ ਇਸ ਕੇਸ ਵਿੱਚ ਸ਼ਾਮਲ ਇਕ ਹੋਰ ਮੁਲਜ਼ਮ ਦੀ ਕੇਸ ਵਿਚੋਂ ਨਾਂ ਹਟਾਉਣ ਸਬੰਧੀ ਅਪੀਲ ਖਾਰਜ ਕਰ ਦਿੱਤੀ ਹੈ। ਕੋਰਟ ਵੱਲੋਂ ਹੁਣ ਭਲਕੇ ਸਾਰੇ ਮੁਲਜ਼ਮਾਂ ਖਿਲਾਫ਼ ਦੋਸ਼ ਆਇਦ ਕੀਤੇ ਜਾਣਗੇ।
ਇਸ ਕਰਕੇ ਆਸ਼ੀਸ਼ ਮਿਸ਼ਰਾ ਦੇ ਪਿਤਾ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ।
ਕਿਸਾਨ-ਆਗੂਆਂ ਨੇ ਕੇਂਦਰ-ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਸੀ 2+50% ਫਾਰਮੂਲੇ ਨਾਲ ਐਮ.ਐਸ.ਪੀ. ਗਾਰੰਟੀ ਦਾ ਕਾਨੂੰਨ ਬਣਾਉਣ, ਕਿਸਾਨੀ ਕਰਜ਼ਿਆਂ ’ਤੇ ਲੀਕ ਮਾਰਨ, ਬਿਜਲੀ ਸੋਧ ਬਿੱਲ 2022 ਨੂੰ ਵਾਪਸ ਲੈਣ, ਲਖੀਮਪੁਰ ਖੀਰੀ ਕਾਂਡ ਦੇ ਮੁੱਖ ਸਾਜਿਸ਼ਕਰਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਮੰਤਰੀ ਮੰਡਲ ’ਚੋਂ ਬਰਖਾਸਤ ਕਰਕੇ ਗਿ੍ਫਤਾਰ ਕਰਨ ਅਤੇ ਲਖੀਮਪੁਰ ਜੇਲ੍ਹ ਵਿੱਚ ਝੂਠਾ ਕੇਸ ਦਰਜ ਕਰਕੇ ਬੰਦ ਕੀਤੇ ਚਾਰ ਨੌਜਵਾਨ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਨ, ਸ਼ਹੀਦ ਅਤੇ ਜਖ਼ਮੀ ਕਿਸਾਨ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੇ ਨਾਲ-ਨਾਲ ਸਾਰੀਆਂ ਫ਼ਸਲਾਂ ਲਈ ਵਿਆਪਕ ਅਤੇ ਪ੍ਰਭਾਵੀ ਫ਼ਸਲੀ ਬੀਮਾ ਯੋਜਨਾ, ਕਿਸਾਨ ਅਤੇ ਖੇਤ-ਮਜ਼ਦੂਰਾਂ ਲਈ ਮਹੀਨਾਵਾਰ ਪੈਨਸ਼ਨ ਸਕੀਮ ਲਾਗੂ ਕਰਨ ਅਤੇ ਕਿਸਾਨ ਅੰਦੋਲਨ ਦੌਰਾਨ ਸਾਰੇ ਸੂਬਿਆਂ ਅਤੇ ਕੇਂਦਰ ਸਾਸ਼ਤ ਪ੍ਰਦੇਸ਼ਾਂ ਵਿੱਚ ਦਰਜ ਹੋਏ ਪੁਲੀਸ ਕੇਸ ਵਾਪਸ ਲੈਣ ਦੀਆਂ ਮੰਗਾਂ ਉਠਾਈਆਂ ਗਈਆਂ ਹਨ। ਮੀਟਿੰਗ ਦੌਰਾਨ 16 ਜਿਲ੍ਹਿਆਂ ਦੇ ਪ੍ਰਧਾਨ ਅਤੇ ਜਨਰਲ-ਸਕੱਤਰ ਹਾਜ਼ਰ ਸਨ। ਇਨ੍ਹਾਂ ਸਾਰੇ ਆਗੂਆਂ ਨੇ ਜਥੇਬੰਦੀ ਦੇ ਸਾਰੇ ਪ੍ਰੋਗਰਾਮਾਂ ਨੂੰ ਜ਼ੋਰਸ਼ੋਰ ਨਾਲ ਲਾਗੂ ਕਰਨ ਦਾ ਉਤਸ਼ਾਹ ਨਾਲ ਨਿਹਚਾ ਪ੍ਰਗਟ ਕੀਤਾ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ

by Ranjit Singh
December 17, 2025
0

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ ਸੰਗਰੂਰ, 17 ਦਸੰਬਰ 2025...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
December 17, 2025
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਦਸੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

International: ਡੋਨਾਲਡ ਟਰੰਪ ਦੇ ਵੱਡੇ ਪੁੱਤ ਟਰੰਪ ਜੂਨੀਅਰ ਨੇ ਕੀਤੀ ਤੀਜੀ ਮੰਗਣੀ

International: ਡੋਨਾਲਡ ਟਰੰਪ ਦੇ ਵੱਡੇ ਪੁੱਤ ਟਰੰਪ ਜੂਨੀਅਰ ਨੇ ਕੀਤੀ ਤੀਜੀ ਮੰਗਣੀ

by Ranjit Singh
December 17, 2025
0

International: ਡੋਨਾਲਡ ਟਰੰਪ ਦੇ ਵੱਡੇ ਪੁੱਤ ਟਰੰਪ ਜੂਨੀਅਰ ਨੇ ਕੀਤੀ ਤੀਜੀ ਮੰਗਣੀ - ਟਰੰਪ ਜੂਨੀਅਰ ਪੰਜ ਬੱਚਿਆਂ ਦਾ ਪਿਤਾ ਹੈ...

Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: ‘ਆਪ’ ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ

Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: ‘ਆਪ’ ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ

by Ranjit Singh
December 17, 2025
0

Punjab: ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ: 'ਆਪ' ਅੱਗੇ; ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਪਿਛੜੇ ਚੰਡੀਗੜ੍ਹ, 17 ਦਸੰਬਰ 2025...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 17 December 2025 | Ang 606 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 17 December 2025 | Ang 606 I ਅੱਜ ਦਾ ਹੁਕਮਨਾਮਾ

December 17, 2025

ਬਦਲੀਆਂ

Punjab: ਚੋਣ ਕਮਿਸ਼ਨ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲਿਆਂ ‘ਤੇ ਲਾਈ ਰੋਕ

Punjab: ਚੰਡੀਗੜ੍ਹ ਪ੍ਰਸ਼ਾਸਨ ਨੇ ਦੋ IAS ਅਧਿਕਾਰੀਆਂ ਨੂੰ ਵਾਪਸ ਪੰਜਾਬ ਭੇਜਿਆ: ਹੁਕਮ ਜਾਰੀ

Haryana Transfer: 27 ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਤਬਾਦਲੇ

Punjab Promotion: ਹਾਈਕੋਰਟ ਨੇ 76 ਵਕੀਲਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ

Transfer Orders: ਦੀਵਾਲੀ ‘ਤੇ ਪੰਜਾਬ ਦੇ 13 ਜੱਜਾਂ ਦਾ ਤਬਾਦਲਾ: ਹਾਈਕੋਰਟ ਨੇ ਹੁਕਮ ਜਾਰੀ ਕੀਤਾ

Punjab Transfers: ਦੋ IAS ਅਫਸਰਾਂ ਦੇ ਤਬਾਦਲੇ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ

by Ranjit Singh
December 17, 2025
0

Punjab: ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ ਸੰਗਰੂਰ, 17 ਦਸੰਬਰ 2025...

Most Popular

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

by Jaspreet Kaur
September 30, 2025
0

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ - ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਚੰਡੀਗੜ੍ਹ, 30 ਸਤੰਬਰ 2025...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 