ਸੂਬੇ ਦੇ ਮੈਰੀਟੋਰੀਅਸ ਸਕੂਲਾਂ ‘ਚ ਕਾਊਂਸਲਿੰਗ ਅੱਜ ਤੋਂ
ਚੰਡੀਗੜ੍ਹ, 16 ਮਈ(ਵਿਸ਼ਵ ਵਾਰਤਾ)- ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਵਿੱਚ 11ਵੀਂ ਜਮਾਤ ਵਿੱਚ ਦਾਖ਼ਲੇ ਲਈ ਦੂਜੀ ਕਾਊਂਸਲਿੰਗ ਅੱਜ 16 ਮਈ ਤੋਂ ਸ਼ੁਰੂ ਹੋਵੇਗੀ। ਇਹ ਕਾਊਂਸਲਿੰਗ ਪ੍ਰਕਿਰਿਆ ਦੋ ਦਿਨਾਂ ਤੱਕ ਚੱਲੇਗੀ। ਇਸ ਦੇ ਲਈ ਪੂਰੇ ਸੂਬੇ ਵਿੱਚ ਕੇਂਦਰ ਸਥਾਪਿਤ ਕੀਤੇ ਗਏ ਹਨ। ਇਸ ਦੇ ਨਾਲ ਹੀ ਮੈਰਿਟ ਦੇ ਆਧਾਰ ‘ਤੇ ਕਰੀਬ 2400 ਵਿਦਿਆਰਥੀਆਂ ਨੂੰ ਕਾਊਂਸਲਿੰਗ ਲਈ ਬੁਲਾਇਆ ਗਿਆ ਹੈ। ਸੂਬੇ ਭਰ ਦੇ ਇਨ੍ਹਾਂ ਸਕੂਲਾਂ ਵਿੱਚ 4600 ਸੀਟਾਂ ਹਨ। ਸਿੱਖਿਆ ਵਿਭਾਗ ਦਾ ਕਹਿਣਾ ਹੈ ਕਿ ਜੇਕਰ ਕੋਈ ਵਿਦਿਆਰਥੀ ਕਾਊਂਸਲਿੰਗ ਵਿੱਚ ਹਿੱਸਾ ਲੈਂਦਾ ਹੈ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਉਸ ਦਾ ਦਾਖ਼ਲਾ ਪੱਕਾ ਹੋ ਗਿਆ ਹੈ। ਦਾਖਲਾ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਕੀਤਾ ਜਾਵੇਗਾ। 60 ਫੀਸਦੀ ਸੀਟਾਂ ਲੜਕਿਆਂ ਲਈ ਅਤੇ 40 ਫੀਸਦੀ ਸੀਟਾਂ ਲੜਕੀਆਂ ਲਈ ਰੱਖੀਆਂ ਗਈਆਂ ਹਨ। ਸੂਬੇ ਦੇ ਤਲਵਾੜਾ, ਅੰਮ੍ਰਿਤਸਰ, ਬਠਿੰਡਾ, ਫ਼ਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਮੋਹਾਲੀ, ਪਟਿਆਲਾ, ਸੰਗਰੂਰ ਵਿੱਚ ਮੈਰੀਟੋਰੀਅਸ ਸਕੂਲ ਸਥਾਪਿਤ ਹਨ।