ਚੰਡੀਗੜ੍ਹ, 3 ਮਈ ( ਵਿਸ਼ਵ ਵਾਰਤਾ)- ਪੰਜਾਬ ਸੂਬੇ ਵਿੱਚ ਅੱਜ ਕਣਕ ਦੀ ਖਰੀਦ ਦੇ 19ਵੇਂ ਦਿਨ ਸਰਕਾਰੀ ਏਜੰਸੀਆਂ ਅਤੇ ਆੜ੍ਹਤੀਆਂ ਵਲੋਂ 549091 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਵੱਖ-ਵੱਖ ਖਰੀਦ ਕੇਂਦਰਾਂ ਤੋਂ ਹੋਈ ਕੁੱਲ 549091 ਖਰੀਦ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 545136 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 3955 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 120373 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 120322 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 111911 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 95124 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 64694 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 32712 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 19 ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਸੂਬੇ ਵਿੱਚ ਕੁੱਲ 9143643 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।