ਚੰਡੀਗੜ•, 8 ਅਕਤੂਬਰ : ਪੰਜਾਬ ਵਿੱਚ 7 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 132879 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਚੋਂ ਖ਼ਰੀਦੇ ਕੁੱਲ 132879 ਮੀਟ੍ਰਿਕ ਟਨ ਝੋਨੇ ਵਿੱਚੋਂ 123068 ਮੀਟ੍ਰਿਕ ਟਨ ਸਰਕਾਰੀ Îਏਜੰਸੀਆਂ ਵੱਲੋਂ ਜਦਕਿ 9811 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਨਗ੍ਰੇਨ ਵੱਲੋਂ 34280 ਟਨ, ਮਾਰਕਫੈੱਡ ਵੱਲੋਂ 33623 ਟਨ ਅਤੇ ਪਨਸੱਪ ਵੱਲੋਂ 26695 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 14607 ਟਨ ਅਤੇ 13807 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 56 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।
Punjab Government ਦਾ ਇੱਕ ਹੋਰ ਲੋਕ-ਪੱਖੀ ਕਦਮ- ਹੁਣ ਸਰਕਾਰੀ ਅਧਿਕਾਰੀ ਰਹਿਣਗੇ 24×7 ਉਪਲਬਧ
Punjab Government ਦਾ ਇੱਕ ਹੋਰ ਲੋਕ-ਪੱਖੀ ਕਦਮ- ਹੁਣ ਸਰਕਾਰੀ ਅਧਿਕਾਰੀ ਰਹਿਣਗੇ 24x7 ਉਪਲਬਧ ਮਾਨ ਸਰਕਾਰ ਆਮ ਲੋਕਾਂ ਦੀ ਸਰਕਾਰ, ਦਲੇਰਾਨਾ...