ਤਖ਼ਤ ਸ੍ਰੀ ਪਟਨਾ ਸਾਹਿਬ ਬੋਰਡ ਵਿਵਾਦ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਬਕਾ ਜੱਥੇਦਾਰ ਇਕਬਾਲ ਸਿੰਘ ਤਨਖ਼ਾਹੀਆ ਕਰਾਰ
ਚੰਡੀਗੜ੍ਹ 6 ਦਸੰਬਰ(ਵਿਸ਼ਵ ਵਾਰਤਾ)- ਤਖ਼ਤ ਸ੍ਰੀ ਪਟਨਾ ਸਾਹਿਬ ਦੇ ਬੋਰਡ ਮੈਂਬਰਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਾ ਫੈਸਲਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸੁਣਾਇਆ ਗਿਆ ਹੈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਬਕਾ ਜੱਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਰਣਜੀਤ ਸਿੰਘ ਗੌਹਰ ਦੀਆਂ ਸੇਵਾਵਾਂ ਖਤਮ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ। ਇਸ ਤੋਂ ਨਾਲ ਹੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 15 ਜਨਵਰੀ ਤੋਂ ਪਹਿਲਾਂ ਕਮੇਟੀ ਚੋਣਾਂ ਕਰਵਾਉਣ ਦੇ ਹੁਕਮ ਵੀ ਸੁਣਾਏ ਹਨ। ਇਸ ਦੇ ਨਾਲ ਹੀ ਦੋ ਹੋਰ ਮੈਂਬਰਾਂ ਨੂੰ ਵੀ ਸਜਾ ਸੁਣਾਈ ਗਈ ਹੈ।