ਅੰਮ੍ਰਿਤਸਰ 15 ਮਾਰਚ (ਵਿਸ਼ਵ ਵਾਰਤਾ)-ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਘੰਟਾ ਘਰ ਪ੍ਰਵੇਸ਼ ਦੁਆਰ ਦੇ ਬਾਹਰ ਬਣੇ ਗੋਲਡਨ ਟੈਂਪਲ ਪਲਾਜ਼ਾ ਦੀ ਬੇਸਮੈਂਟ ਚ ਬਣੇ ਵਿਆਖਿਆ ਕੇਂਦਰ ਦੀਆਂ ਗੈਲਰੀਆਂ ਵਿਚ ਦਿਖਾਏ ਜਾਂਦੇ ਸ਼ੋਅ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਦੱਸਿਆ ਕਿ ਦੁਨੀਆਂ ਭਰ ਵਿਚ ਕਰੋਨਾ ਵਾਰਿਸ ਕਾਰਨ ਪੈਦਾ ਹੋਈ ਸਥਿੱਤੀ ਨੂੰ ਦੇਖਦਿਆਂ ਇਹਤਿਆਤ ਵਜੋਂ ਇਹ ਫੈਸਲਾ ਲਿਆ ਹੈ।