ਸ੍ਰੀ ਫਤਿਹਗੜ੍ਹ ਸਾਹਿਬ ਲੋਕਸਭਾ ਸੀਟ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕੇ ਦੇ ਸਾਰੇ ਵਿਧਾਇਕਾਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 4ਅਪ੍ਰੈਲ(ਵਿਸ਼ਵ ਵਾਰਤਾ)-ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਲੋਕਸਭਾ ਸੀਟ ਨੂੰ ਲੈ ਕੇ ਹਲਕੇ ਦੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਵਿੱਚ ਸ੍ਰੀ ਫਤਿਹਗੜ੍ਹ ਸਾਹਿਬ ਹਲਕੇ ਦੇ ਸਾਰੇ ਵਿਧਾਇਕ ਮੀਟਿੰਗ ‘ਚ ਮੌਜੂਦ ਰਹੇ। ਇਸ ਦੌਰਾਨ ਗੁਰਪ੍ਰੀਤ ਸਿੰਘ ਜੀ. ਪੀ. ਵੀ ਮੌਜੂਦ ਰਹੇ। ਮੁੱਖ ਮੰਤਰੀ ਨੇ ਮੀਟਿੰਗ ਵਿੱਚ ਚੋਣ ਰਣਨੀਤੀ ਨੂੰ ਲੈਕੇ ਵਿਚਾਰ-ਚਰਚਾ ਕੀਤੀ ਅਤੇ ਸਾਰੇ ਵਿਧਾਇਕਾਂ ਤੋਂ ਫੀਡਬੈਕ ਲਿਆ।