ਸੰਧਵਾਂ ਵੱਲੋਂ ਬੇਗਮ ਮੁਨਵਰ ਉਲ ਨਿਸ਼ਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

0
32

 

ਸੰਧਵਾਂ ਵੱਲੋਂ ਬੇਗਮ ਮੁਨਵਰ ਉਲ ਨਿਸ਼ਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ):- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੇਗਮ ਮੁਨਵਰ ਉਲ ਨਿਸ਼ਾ ਜੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ ਬੇਗਮ ਮੁਨਵਰ ਉਲ ਨਿਸ਼ਾ ਜੀ, ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ ਖਾਨ ਦੇ ਪਰਿਵਾਰ ਦੀ ਆਖ਼ਰੀ ਬੇਗਮ ਸਨ। ਉਨ੍ਹਾਂ ਨੇ ਬੇਗਮ ਨਿਸ਼ਾ ਜੀ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਸਾਡੇ ਲਈ ਹਮੇਸ਼ਾ ਸਤਿਕਾਰ ਦੇ ਪਾਤਰ ਰਹਿਣਗੇ।

ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।

——–