ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦਾ ਸੱਦਾ ਅੱਜ
ਕਿਸਾਨਾਂ ਦੇ ਭਾਰਤ ਬੰਦ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਦਿੱਤਾ ਹੈ ਪੂਰਨ ਸਮਰਥਨ, ਦਫਤਰ ਰਹਿਣਗੇ ਬੰਦ
ਮੈਡੀਕਲ ਸੇਵਾਵਾਂ ਅਤੇ ਹੋਰ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਭ ਤੇ ਦਿਸ ਰਿਹਾ ਹੈ ਬੰਦ ਦਾ ਅਸਰ
ਹਰ ਵਰਗ ਵੱਲੋਂ ਮਿਲ ਰਹੀ ਹੈ ਕਿਸਾਨਾਂ ਨੂੰ ਹਮਾਇਤ
ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੂਚਨਾ ਨਹੀਂ
ਚੰਡੀਗੜ੍ਹ, 26ਮਾਰਚ (ਵਿਸ਼ਵ ਵਾਰਤਾ)- ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਵਿਰੋਧ ਨੂੰ ਲੈ ਕੇ ਕਿਸਾਨ ਯੂਨੀਅਨਾਂ ਦੇ ਇਸ ਸੰਯੁਕਤ ਕਿਸਾਨ ਮੋਰਚੇ ਨੇ ਦੇਸ਼ ਦੇ ਨਾਗਰਿਕਾਂ ਨੂੰ 26 ਮਾਰਚ ਨੂੰ ਭਾਰਤ ਬੰਦ ਨੂੰ ਪੂਰੀ ਤਰ੍ਹਾਂ ਸਫਲ ਬਣਾਉਣ ਦੀ ਅਪੀਲ ਕੀਤੀ ਸੀ। ਜਿਸ ਦਾ ਅਸਰ ਅੱਜ ਵੇਖਣ ਨੂੰ ਮਿਲ ਰਿਹਾ ਹੈ। ਅੱਜ ਸ਼ਾਮ 6 ਵਜੇ ਤੱਕ ਭਾਰਤ ਬੰਦ ਰਹੇਗਾ। ਆਮ ਲੋਕ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। SGPC ਦਾ ਵੀ ਪੂਰਾ ਸਮਰਥਨ ਕਿਸਾਨਾਂ ਨੂੰ ਮਿਲ ਰਿਹਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ SGPC ਦੇ ਸਾਰੇ ਦਫਤਰ ਅੱਜ ਬੰਦ ਰਹਿਣਗੇ। ਇਸ ਤੋਂ ਇਲਾਵਾਂ ਬੰਦ ਦਾ ਅਸਰ ਹਰ ਥਾਂ ਵੇਖਣ ਨੂੰ ਮਿਲ ਰਿਹਾ ਹੈ। ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੀਆਂ ਸੇਵਾਵਾਂ ਬੰਦ ਹਨ। ਮੈਡੀਕਲ ਖੁੱਲੇ ਹਨ ਪਰ ਮਾਲ, ਦੁਕਾਨਾਂ ,ਬਜ਼ਾਰ ਤੇ ਹੋਰ ਅਦਾਰੇ ਵੀ ਬੰਦ ਕੀਤੇ ਗਏ ਹਨ। ਆਮ ਜਨਤਾ ਵੱਲੋਂ ਭਾਰਤ ਬੰਦ ਦਾ ਸਮਰਥਨ ਕੀਤਾ ਜਾ ਰਿਹਾ ਹੈ,ਰੇਲਾਂ ਦੀ ਆਵਾਜਾਈ ਵੀ ਬੰਦ ਹੈ।