ਸੰਸਦ ਦਾ 5 ਦਿਨਾਂ ਵਿਸ਼ੇਸ਼ ਸੈਸ਼ਨ ਚਾਰ ਦਿਨਾਂ ਵਿੱਚ ਹੀ ਹੋਇਆ ਖਤਮ
ਚੰਡੀਗੜ੍ਹ,22ਸਤੰਬ(ਵਿਸ਼ਵ ਵਾਰਤਾ)-ਕੇਂਦਰ ਸਰਕਾਰ ਨੇ 18 ਤੋਂ 22 ਸਤੰਬਰ ਤੱਕ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਸੀ। ਪਰ ਇਹ ਸੈਸ਼ਨ ਚਾਰ ਦਿਨਾਂ ਵਿੱਚ ਹੀ ਖਤਮ ਹੋ ਗਿਆ। ਇਸ ਸੈਸ਼ਨ ਦੌਰਾਨ ਕਾਰਵਾਈ ਪੁਰਾਣੀ ਤੋਂ ਨਵੀਂ ਸੰਸਦ ਵਿੱਚ ਤਬਦੀਲ ਹੋ ਗਈ। ਦੱਸ ਦਈਏ ਕਿ ਜਿਵੇਂ ਹੀ 21 ਸਤੰਬਰ ਨੂੰ ਰਾਜ ਸਭਾ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਪਾਸ ਹੋਇਆ ਤਾਂ ਲੋਕ ਸਭਾ ਅਤੇ ਰਾਜ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 20 ਸਤੰਬਰ ਨੂੰ ਲੋਕ ਸਭਾ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਪੇਸ਼ ਕੀਤਾ ਗਿਆ ਸੀ। ਬਿਲ ਦੋਵਾਂ ਸਦਨਾਂ ‘ਚ ਪਾਸ ਹੋਣ ਤੋਂ ਬਾਅਦ ਹੁਣ ਰਾਸ਼ਟਰਪਤੀ ਕੋਲ ਭੇਜਿਆ ਜਾਵੇਗਾ। ਉਨ੍ਹਾਂ ਦੀ ਮਨਜ਼ੂਰੀ ਮਿਲਦੇ ਹੀ ਇਹ ਕਾਨੂੰਨ ਬਣ ਜਾਵੇਗਾ। ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਔਰਤਾਂ ਨੂੰ ਲੋਕ ਸਭਾ ਅਤੇ ਵਿਧਾਨ ਸਭਾਵਾਂ ‘ਚ 33 ਫੀਸਦੀ ਰਾਖਵਾਂਕਰਨ ਮਿਲੇਗਾ।