ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ
ਚੰਡੀਗੜ੍ਹ,19ਸਤੰਬਰ(ਵਿਸ਼ਵ ਵਾਰਤਾ) ਅੱਜ ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਲੋਕ ਸਭਾ ਦੀ ਕਾਰਵਾਈ ਦੁਪਹਿਰ 1.15 ਵਜੇ ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2.15 ਵਜੇ ਸ਼ੁਰੂ ਹੋਵੇਗੀ। ਦੱਸ ਦਈਏ ਕਿ ਸੈਸ਼ਨ ਦੇ ਪਹਿਲੇ ਦਿਨ 18 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਰਾਣੇ ਸੰਸਦ ਭਵਨ ਵਿੱਚ 50 ਮਿੰਟ ਦਾ ਭਾਸ਼ਣ ਦਿੱਤਾ ਸੀ। ਕੇਂਦਰ ਸਰਕਾਰ ਨੇ 18 ਤੋਂ 22 ਸਤੰਬਰ ਤੱਕ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਵਿਸ਼ੇਸ਼ ਸੈਸ਼ਨ ਵਿੱਚ 5 ਮੀਟਿੰਗਾਂ ਹੋਣਗੀਆਂ। ਇਸ ਦੌਰਾਨ 4 ਬਿੱਲ ਪੇਸ਼ ਕੀਤੇ ਜਾਣਗੇ। ਦੂਜੇ ਪਾਸੇ ਵਿਰੋਧੀ ਪਾਰਟੀਆਂ ਨੇ ਸਰਕਾਰ ਨੂੰ ਸਵਾਲ-ਜਵਾਬ ਕਰਨ ਲਈ 9 ਮੁੱਦਿਆਂ ਦੀ ਸੂਚੀ ਤਿਆਰ ਕੀਤੀ ਹੈ।