ਸੰਸਦ ਦੇ ਸਰਦ ਰੁੱਤ ਇਜਲਾਸ ਦਾ ਅੱਜ ਦਸਵਾਂ ਦਿਨ
ਸੁਰੱਖਿਆ ਵਿੱਚ ਕੁਤਾਹੀ ਅਤੇ ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਲੈ ਕੇ ਹੰਗਾਮਾ ਹੋਣ ਦੀ ਸੰਭਾਵਨਾ
ਚੰਡੀਗੜ੍ਹ,15ਦਸੰਬਰ(ਵਿਸ਼ਵ ਵਾਰਤਾ)- ਅੱਜ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਦਸਵਾਂ ਦਿਨ ਹੈ। ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗੀ। ਅੱਜ ਵੀ ਸੰਸਦ ਦੀ ਸੁਰੱਖਿਆ ਵਿੱਚ ਕੁਤਾਹੀ ਨੂੰ ਲੈ ਕੇ ਦੋਵਾਂ ਸਦਨਾਂ ਵਿੱਚ ਭਾਰੀ ਹੰਗਾਮਾ ਹੋਣ ਦੀ ਸੰਭਾਵਨਾ ਹੈ। ਵਿਰੋਧੀ ਪਾਰਟੀਆਂ ਵੀ ਆਪਣੇ 14 ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਲੈ ਕੇ ਕੇਂਦਰ ਨੂੰ ਘੇਰਨ ਦੀ ਤਿਆਰੀ ਕਰ ਰਹੀਆਂ ਹਨ। ਵਿਰੋਧੀ ਧਿਰ ਸੰਸਦ ਦੀ ਸੁਰੱਖਿਆ ਵਿੱਚ ਕਮੀ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫੇ ਦੀ ਵੀ ਮੰਗ ਕਰੇਗੀ। ਕਾਂਗਰਸ ਸਮੇਤ ਹੋਰ ਪਾਰਟੀਆਂ ਇਸ ਮੁੱਦੇ ‘ਤੇ ਦੋਵਾਂ ਸਦਨਾਂ ‘ਚ ਸ਼ਾਹ ਦੇ ਬਿਆਨ ਦੀ ਮੰਗ ਕਰ ਰਹੀਆਂ ਹਨ। ਦੱਸ ਦਈਏ ਕਿ ਇਸ ਨੂੰ ਲੈ ਕੇ ਵੀਰਵਾਰ ਨੂੰ ਦਿਨ ਭਰ ਸਦਨ ‘ਚ ਹੰਗਾਮਾ ਹੋਇਆ। ਲੋਕ ਸਭਾ ਅਤੇ ਰਾਜ ਸਭਾ ਦੇ 14 ਵਿਰੋਧੀ ਸੰਸਦ ਮੈਂਬਰਾਂ ਨੂੰ ਪੂਰੇ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ, ਇਹਨਾਂ ਵਿੱਚ 13 ਲੋਕ ਸਭਾ ਮੈਂਬਰ ਹਨ। ਕਾਂਗਰਸ ਦੇ 9, ਸੀਪੀਆਈ (ਐਮ) ਦੇ 2, ਡੀਐਮਕੇ ਅਤੇ ਸੀਪੀਆਈ ਦੇ ਇੱਕ-ਇੱਕ ਸੰਸਦ ਹਨ।