ਸੰਸਦ ਮੈਂਬਰ ਪ੍ਰਨੀਤ ਕੌਰ ਨੇ ਰਾਜਸਥਾਨ ਭਾਜਪਾ ਨੇਤਾ ਦੇ ਨਫਰਤ ਭਰੇ ਭਾਸ਼ਣ ਦੀ ਕੀਤੀ ਨਿੰਦਾ

0
28

ਸੰਸਦ ਮੈਂਬਰ ਪ੍ਰਨੀਤ ਕੌਰ ਨੇ ਰਾਜਸਥਾਨ ਭਾਜਪਾ ਨੇਤਾ ਦੇ ਨਫਰਤ ਭਰੇ ਭਾਸ਼ਣ ਦੀ ਕੀਤੀ ਨਿੰਦਾ

ਪਟਿਆਲਾ, 5 ਨਵੰਬਰ(ਵਿਸ਼ਵ ਵਾਰਤਾ): ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਮੌਜੂਦਾ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਰਾਜਸਥਾਨ ਵਿੱਚ ਭਾਜਪਾ ਆਗੂ ਸੰਦੀਪ ਦਾਇਮਾ ਵੱਲੋਂ ਦਿੱਤੇ ਨਫ਼ਰਤ ਭਰੇ ਭਾਸ਼ਣ ਦੀ ਨਿਖੇਧੀ ਕੀਤੀ ਹੈ।

ਇੱਕ ਬਿਆਨ ਵਿੱਚ, ਸ਼੍ਰੀਮਤੀ ਕੌਰ ਨੇ ਗੁਰਦੁਆਰਿਆਂ ਅਤੇ ਮਸਜਿਦਾਂ ਬਾਰੇ ਟਿੱਪਣੀ ਕਰਨ ਵਾਲੇ ਨੇਤਾ ਖਿਲਾਫ ਸਖਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।

ਉਨ੍ਹਾਂ ਨੇ ਉਮੀਦ ਜਤਾਈ ਕਿ ਭਾਜਪਾ ਉਸਦੇ ਨਫ਼ਰਤ ਭਰੇ ਭਾਸ਼ਣ ਦਾ ਗੰਭੀਰ ਨੋਟਿਸ ਲਵੇਗੀ ਕਿਉਂਕਿ ਇਸ ਨੇ ਦੇਸ਼ ਭਰ ਦੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਅਜਿਹੇ ਲੋਕ ਜਾਣਬੁੱਝ ਕੇ ਦੇਸ਼ ਦੇ ਸ਼ਾਂਤਮਈ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕਰਦੇ ਹਨ ਅਤੇ ਉਨ੍ਹਾਂ ਨੂੰ ਬਿਨ੍ਹਾਂ ਸਜ਼ਾ ਦਿੱਤੇ ਨਹੀਂ ਛੱਡਣਾ ਚਾਹੀਦਾ।

ਸਭਿਅਕ ਸਮਾਜ ਵਿੱਚ ਅਜਿਹੀ ਨਫ਼ਰਤ ਦੀ ਕੋਈ ਥਾਂ ਨਹੀਂ ਹੈ, ਉਹ ਵੀ ਭਾਰਤ ਵਰਗੇ ਦੇਸ਼ ਵਿੱਚ, ਜੋ ਸਾਰੇ ਲੋਕਾਂ ਦੇ ਵਿਸ਼ਵਾਸ ਅਤੇ ਧਰਮਾਂ ਦਾ ਸਤਿਕਾਰ ਕਰਦਾ ਹੈ।