ਸੰਸਦ ਮੈਂਬਰ ਰਾਘਵ ਚੱਢਾ ਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅੱਜ ਬੱਝਣਗੇ ਵਿਆਹ ਦੇ ਬੰਧਨ ‘ਚ
ਚੰਡੀਗੜ੍ਹ,24ਸਤੰਬਰ(ਵਿਸ਼ਵ ਵਾਰਤਾ)’ਆਪ’ ਸੰਸਦ ਮੈਂਬਰ ਰਾਘਵ ਚੱਢਾ ਅਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ। ਦੋਵਾਂ ਦੇ ਵਿਆਹ ਦੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ। ਇਹ ਸ਼ਾਨਦਾਰ ਵਿਆਹ ਰਾਜਸਥਾਨ ਦੇ ਉਦੈਪੁਰ ਦੇ ਲੀਲਾ ਪੈਲੇਸ ਵਿੱਚ ਹੋਵੇਗਾ। ਵਿਆਹ ਤੋਂ ਪਹਿਲਾਂ ਦੀਆਂ ਰਸਮਾਂ ਚੱਲ ਰਹੀਆਂ ਹਨ। ਪਰਿਣੀਤੀ ਅਤੇ ਰਾਘਵ ਦੇ ਵਿਆਹ ‘ਚ ਕਈ ਖਾਸ ਅਤੇ ਹਾਈ ਪ੍ਰੋਫਾਈਲ ਮਹਿਮਾਨ ਸ਼ਾਮਲ ਹੋ ਰਹੇ ਹਨ।
।