ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅੱਜ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ
ਚੰਡੀਗੜ੍ਹ, 19ਮਾਰਚ(ਵਿਸ਼ਵ ਵਾਰਤਾ)- ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਦੇ ਇਕਲੌਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਨਗੇ। ਰਿੰਕੂ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਦਰਮਿਆਨ ਚੰਡੀਗੜ੍ਹ ‘ਚ ਮੁੱਖ ਮੰਤਰੀ ਨਿਵਾਸ ‘ਤੇ ਹੋਣ ਜਾ ਰਹੀ ਸੀ ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਜਲੰਧਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਮੀਟਿੰਗ ਵਿੱਚ ਐਮਪੀ ਰਿੰਕੂ ਸੀਐਮ ਮਾਨ ਨਾਲ ਚੋਣ ਰਣਨੀਤੀ ਬਾਰੇ ਚਰਚਾ ਕਰਨਗੇ। ਜ਼ਿਕਰਯੋਗ ਹੈ ਕਿ ਜਦੋਂ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਬਾਰੇ ਚਰਚਾ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਗਲਤ ਹੈ। ਰਿੰਕੂ ਨੇ ਕਿਹਾ ਸੀ ਕਿ ਉਹ ਕਿਸੇ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਹੇ।