ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਹੋਏ ਨਤਮਸਤਕ
ਮਾਨਸਾ, 13 ਮਈ (ਵਿਸ਼ਵ ਵਾਰਤਾ)- ਬਠਿੰਡਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋ ਕੇ ਗੁਰੂ ਮਹਾਰਾਜ ਜੀ ਦਾ ਓਟ ਆਸਰਾ ਪ੍ਰਾਪਤ ਕੀਤਾ ।
ਵਾਹਿਗੁਰੂ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਨਾਮਜ਼ਦਗੀ ਭਰਨ ਲਈ ਬਠਿੰਡੇ ਵੱਲ ਰਵਾਨਾ ਹੋਏ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਠਿੰਡਾ ਲੋਕ ਸਭਾ ਹਲਕੇ ਤੋਂ ਪਾਰਟੀ ਲਗਾਤਾਰ ਚੌਥੀ ਵਾਰ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਇਸ ਖੇਤਰ ਵਿਚ ਕੀਤੇ ਚੰਗੇ ਕਾਰਜਾਂ ਲਈ ਵੋਟ ਹਾਸਲ ਹੋਣਗੇ ਅਤੇ ਜਦੋਂ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਕੰਮਾਂ ਨੂੰ ਲੋਕ ਜਾਣ ਚੁੱਕੇ ਹਨ।
ਇਸ ਮੌਕੇ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਅਰੌੜਾ ਵੀ ਮੌਜੂਦ ਸਨ।